ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸ੍ਰੀ ਫਤਿਹਗੜ੍ਹ ਸਾਹਿਬ ਦੀ ਧਰਤੀ ਉੱਤੇ ਮਰਨ ਵਰਤ ਤੋੜ ਦਿੱਤਾ। ਡੱਲੇਵਾਲ ਨੇ 131 ਦਿਨਾਂ ਬਾਅਦ ਮਰਨ ਵਰਤ ਤੋੜ ਦਿਤਾ ਹੈ। ਦੱਸ ਦੇਈਏ ਕਿ 26 ਨਵੰਬਰ 2024 ਤੋਂ ਮਰਨ ਵਰਤ ਉੱਤੇ ਡੱਲੇਵਾਲ ਬੈਠੇ ਸਨ।
ਮਰਨ ਵਰਤ ਖ਼ਤਮ ਕਰਦੇ ਹੀ ਉਨ੍ਹਾਂ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਮੰਗਾਂ ਲਈ ਅੰਦੋਲਨ ਜਾਰੀ ਰਹੇਗਾ। ਡੱਲੇਵਾਲ ਨੇ ਆਖਿਆ ਕਿ MSP ਲਈ ਲੜਾਈ ਜਾਰੀ ਰਹੇਗੀ। ਅੱਜ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਕਿਸਾਨ ਮਹਾਂਪੰਚਾਇਤ ਹੋਈ ਸੀ, ਜਿਸ ਵਿਚ ਜਗਜੀਤ ਸਿੰਘ ਡੱਲੇਵਾਲ ਸਮੇਤ ਕਈ ਕਿਸਾਨ ਪਹੁੰਚੇ ਸਨ। ਇਸ ਦੌਰਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨਾਂ ਨੂੰ ਸੰਬੋਧਨ ਵੀ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਆਪਣਾ ਮਰਨ ਵਰਤ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਐੱਮਐੱਸਪੀ ਤੇ ਹੋਰ ਕਿਸਾਨੀ ਮੰਗਾਂ ਦੇ ਲਈ ਉਨ੍ਹਾਂ ਦੀ ਲੜਾਈ ਜਾਰੀ ਰਹੇਗੀ।