Khetibadi Punjab

ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 13ਵੇਂ ਦਿਨ ’ਚ ਪੁੱਜਾ, ਭਾਰ ਘਟਿਆ

 ਖਨੌਰੀ ਬਾਰਡਰ ’ਤੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ਅੱਜ 13ਵੇਂ ਦਿਨ ਵਿਚ ਦਾਖਲ ਹੋ ਗਿਆ। ਉਹਨਾਂ ਦਾ ਭਾਰ 8 ਕਿਲੋ ਤੋਂ ਜ਼ਿਆਦਾ ਘੱਟ ਚੁੱਕਾ ਹੈ।

ਇਸੇ ਦੌਰਾਨ ਬਾਰਡਰ ਤੇ ਪ੍ਰਬੰਧ ਚਲਾ ਰਹੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਿਵੇਂ ਡੱਲੇਵਾਲ ਦੀ ਸਿਹਤ ਕਮਜ਼ੋਰ ਹੋ ਰਹੀ ਹੈ ਇਸ ਕਰਕੇ ਸਰਕਾਰ ਨੂੰ ਇਸ ਤੇ ਛੇਤੀ ਤੋਂ ਛੇਤੀ ਫੈਸਲਾ ਲੈਣਾ ਚਾਹੀਦਾ ਹੈ।

ਦੂਜੇ ਪਾਸੇ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਗੱਲਬਾਤ ਦੀ ਹਾਲੇ ਕੋਈ ਤਜਵੀਜ਼ ਪੇਸ਼ ਨਹੀਂ ਕੀਤੀ। ਦੋ ਦਿਨ ਪਹਿਲਾਂ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਦੇ ਆਗੂ ਸਰਵਣ ਸਿੰਘ ਪੰਧੇਰ ਦੇ ਐਲਾਨ ਮਗਰੋਂ ਕਿਸਾਨਾਂ ਨੇ ਦਿੱਲੀ ਕੂਚ ਦੇ ਪ੍ਰੋਗਰਾਮ ਤਹਿਤ ਦਿੱਲੀ ਜਾਣ ਦੀ ਕੋਸ਼ਿਸ਼ ਕੀਤੀ ਸੀ ਪਰ ਹਰਿਆਣਾ ਪੁਲਿਸ ਵੱਲੋਂ ਕੀਤੀ ਸਖ਼ਤ ਬੈਰੀਕੇਡਿੰਗ ਦੇ ਕਾਰਣ ਕਿਸਾਨ ਅੱਗੇ ਨਹੀਂ ਜਾ ਸਕੇ ਸਨ। ਅੱਜ ਕਿਸਾਨ ਫਿਰ ਤੋਂ ਦਿੱਲੀ ਕੂਚ ਦੀ ਕੋਸ਼ਿਸ਼ ਕਰਨਗੇ।