ਬਿਉਰੋ ਰਿਪੋਰਟ – ਜਗਜੀਤ ਸਿੰਘ ਡੱਲੇਵਾਲ ( Jagjit singh dallewal) ਲਗਾਤਾਰ ਮਰਨ ਵਰਤ ‘ਤੇ ਬੈਠੇ ਹੋਏ ਹਨ। ਡਾਕਟਰਾਂ ਮੁਤਾਬਕਾਂ ਉਨ੍ਹਾਂ ਦੇ ਸਰੀਰ ਵਿਚੋਂ ਮਾਸ ਗਾਇਬ ਹੋ ਗਿਆ ਹੈ ਅਤੇ ਹੁਣ ਕੇਵਲ ਹੱਡੀਆਂ ਹੀ ਬਚੀਆਂ ਹਨ। ਡੱਲੇਵਾਲ ਨੇ ਵੀਡੀਓ ਸਾਂਝੀ ਕਰਦਿਆਂ ਲੋਕਾਂ ਨੂੰ 4 ਜਨਵਰੀ ਨੂੰ ਖਨੌਰੀ ਸਰਹੱਦ ‘ਤੇ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਤੁਸੀਂ ਸਾਰੇ ਜਾਣਦੇ ਹੋ ਕਿ ਐਮਐਸਪੀ ਦੀ ਲੜਾਈ ਲੜੀ ਜਾ ਰਹੀ ਹੈ। ਹਰ ਦੇਸ਼ ਦੇ ਲੋਕ ਇਸ MSP ਲੜਾਈ ਦਾ ਹਿੱਸਾ ਹਨ ਅਤੇ ਇਸ ਲੜਾਈ ਨੂੰ ਮਜ਼ਬੂਤੀ ਨਾਲ ਲੜਨਾ ਅਤੇ ਜਿੱਤਣਾ ਚਾਹੁੰਦੇ ਹਨ। ਹੱਥ ਜੋੜ ਕੇ ਮੈਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਕਿ ਮੈਂ 4 ਜਨਵਰੀ ਨੂੰ ਖਨੌਰੀ ਬਾਰਡਰ ‘ਤੇ ਤੁਹਾਡੇ ਸਾਰਿਆਂ ਦੇ ਦਰਸ਼ਨ ਕਰਨਾ ਚਾਹੁੰਦਾ ਹਾਂ। ਕਿਰਪਾ ਕਰਕੇ 4 ਨੂੰ ਮਿਲਣ ਦੀ ਕਿਰਪਾਲਤਾ ਕਰੋ। ਮੈਂ ਤੁਹਾਡੇ ਸਾਰਿਆਂ ਦਾ ਧੰਨਵਾਦੀ ਹੋਵਾਂਗਾ। ਦੱਸ ਦੇਈਏ ਕਿ ਅੱਜ 3 ਜਨਵਰੀ ਨੂੰ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਹਾਈ ਪਾਵਰ ਕਮੇਟੀ ਪੰਜਾਬ ਅਤੇ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਸਬੰਧੀ ਪੰਚਕੂਲਾ ਸਥਿਤ ਪੀਡਬਲਿਊਡੀ ਰੈਸਟ ਹਾਊਸ ਵਿਖੇ ਕਿਸਾਨਾਂ ਨਾਲ ਮੀਟਿੰਗ ਕਰੇਗੀ। ਹਾਲਾਂਕਿ ਪੰਜਾਬ ਦੇ ਕਿਸਾਨ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਉਹ ਕਮੇਟੀ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ। ਐਸਕੇਐਮ ਦਾ ਕਹਿਣਾ ਹੈ ਕਿ ਭੇਜੇ ਗਏ ਸੱਦੇ ਵਿੱਚ ਕਿਸਾਨਾਂ ਦੀਆਂ ਮੰਗਾਂ ਦਾ ਜ਼ਿਕਰ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 39ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਇਹ ਵੀ ਪੜ੍ਹੋ – ਪੰਜਾਬ ਦੀਆਂ ਜੇਲ੍ਹਾਂ ‘ਚ ਕੈਦੀਆਂ ਦੇ ਬੱਚੇ ਪੜ੍ਹਣਗੇ