The Khalas Tv Blog Punjab ਜਗਤਾਰ ਸਿੰਘ ਹਵਾਰਾ ਵੱਲੋਂ ਅਦਾਲਤ ’ਚ ਪਟੀਸ਼ਨ ਦਰਜ! ਸਾਰੇ ਕੇਸਾਂ ਦੀ ਸੁਣਵਾਈ ਇੱਕੋ ਅਦਾਲਤ ’ਚ ਕਰਾਉਣ ਦੀ ਮੰਗ
Punjab

ਜਗਤਾਰ ਸਿੰਘ ਹਵਾਰਾ ਵੱਲੋਂ ਅਦਾਲਤ ’ਚ ਪਟੀਸ਼ਨ ਦਰਜ! ਸਾਰੇ ਕੇਸਾਂ ਦੀ ਸੁਣਵਾਈ ਇੱਕੋ ਅਦਾਲਤ ’ਚ ਕਰਾਉਣ ਦੀ ਮੰਗ

ਜਗਤਾਰ ਸਿੰਘ ਹਵਾਰਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਸਮੇਤ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੀਆਂ ਅਦਾਲਤਾਂ ਵਿੱਚ ਲੰਬਿਤ ਦਰਜਨਾਂ ਕੇਸਾਂ ਦੀ ਸੁਣਵਾਈ ਨੂੰ ਲੈ ਕੇ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਸੁਣਵਾਈ ਦੌਰਾਨ ਅਦਾਲਤ ਨੇ ਉਨ੍ਹਾਂ ਦੇ ਵਕੀਲ ਤੋਂ ਪੁੱਛਿਆ ਕਿ ਉਨ੍ਹਾਂ ਦੇ ਖ਼ਿਲਾਫ਼ ਕਿਸ-ਕਿਸ ਅਦਾਲਤ ‘ਚ ਕੇਸ ਪੈਂਡਿੰਗ ਹਨ। ਅਦਾਲਤ ਨੇ ਇਸ ਸਬੰਧੀ 9 ਜੁਲਾਈ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।

ਹਵਾਰਾ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਹ ਇਸ ਸਮੇਂ ਜੇਲ੍ਹ ਵਿੱਚ ਹਨ। ਹਰ ਮਾਮਲੇ ਵਿੱਚ ਵਿਅਕਤੀਗਤ ਰੂਪ ਵਿੱਚ ਪੇਸ਼ ਨਹੀਂ ਹੋ ਸਕਦੇ। ਅਜਿਹੀ ਸਥਿਤੀ ਵਿੱਚ ਸਬੰਧਿਤ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕਿਸੇ ਵੀ ਹਾਲਤ ਵਿੱਚ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰੇ ਪਰ ਅਜਿਹਾ ਨਹੀਂ ਕੀਤਾ ਜਾ ਰਿਹਾ।

ਸਾਰੇ ਕੇਸਾਂ ਦੀ ਸੁਣਵਾਈ ਇੱਕ ਅਦਾਲਤ ਵਿੱਚ ਕਰਵਾਉਣ ਦੀ ਮੰਗ

ਹਵਾਰਾ ਨੇ ਪਟੀਸ਼ਨ ‘ਚ ਕਿਹਾ ਹੈ ਕਿ ਉਨ੍ਹਾਂ ਵਿਰੁੱਧ ਸਾਰੇ ਮਾਮਲਿਆਂ ਦੀ ਸੁਣਵਾਈ ਇਕ ਅਦਾਲਤ ‘ਚ ਹੋਣੀ ਚਾਹੀਦੀ ਹੈ। ਹਵਾਰਾ ਖ਼ਿਲਾਫ਼ ਦਿੱਲੀ ਵਿੱਚ ਕੁੱਲ 31, ਹਰਿਆਣਾ ਵਿੱਚ ਇੱਕ, ਚੰਡੀਗੜ੍ਹ ਵਿੱਚ ਤਿੰਨ ਅਤੇ ਪੰਜਾਬ ਦੀਆਂ ਕਈ ਜ਼ਿਲ੍ਹਾ ਅਦਾਲਤਾਂ ਵਿੱਚ ਕੁੱਲ 31 ਮਾਮਲੇ ਪੈਂਡਿੰਗ ਹਨ।

1995 ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਜਗਤਾਰ ਸਿੰਘ ਹਵਾਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਹਵਾਰਾ ਖਿਲਾਫ ਕਈ ਹੋਰ ਮਾਮਲੇ ਵੀ ਦਰਜ ਕੀਤੇ ਗਏ। ਹਾਈਕੋਰਟ ਨੇ ਅਗਲੀ ਸੁਣਵਾਈ ‘ਤੇ ਇਸ ਸਬੰਧ ‘ਚ ਅੰਕੜਿਆਂ ਸਮੇਤ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਜਿਸ ਤੋਂ ਬਾਅਦ ਦਾਇਰ ਪਟੀਸ਼ਨ ‘ਤੇ ਅੱਗੇ ਸੁਣਵਾਈ ਹੋਵੇਗੀ।

 

ਇਹ ਵੀ ਪੜ੍ਹੋ – ਸੁਖਪਾਲ ਖਹਿਰਾ ਨੇ ਪੰਜਾਬ ‘ਚ ਜ਼ਮੀਨ ਖਰੀਦਣ ਨੂੰ ਲੈ ਕੇ ਕੀਤਾ ਟਵੀਟ, ਸਖ਼ਤ ਐਕਟ ਦੀ ਕੀਤੀ ਮੰਗ

Exit mobile version