The Khalas Tv Blog Punjab ਜਗਤਾਰ ਸਿੰਘ ਤਾਰਾ ਨੂੰ ਮਿਲੀ ਪੈਰੋਲ, ਭਤੀਜੀ ਦੇ ਵਿਆਹ ‘ਚ ਸ਼ਾਮਲ ਹੋਣ ਲਈ ਮੰਗੀ ਸੀ ਪੈਰੋਲ
Punjab

ਜਗਤਾਰ ਸਿੰਘ ਤਾਰਾ ਨੂੰ ਮਿਲੀ ਪੈਰੋਲ, ਭਤੀਜੀ ਦੇ ਵਿਆਹ ‘ਚ ਸ਼ਾਮਲ ਹੋਣ ਲਈ ਮੰਗੀ ਸੀ ਪੈਰੋਲ

Jagtar Singh Tara got parole, parole was sought to attend niece's wedding

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱ ਤਿਆ ਕੇਸ ਦੇ ਦੋ ਸ਼ ‘ਚ ਉਮਰ ਕੈ ਦ ਦੀ ਸ ਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਤਾਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਹਤ ਦਿਤੀ ਹੈ। ਅਦਾਲਤ ਨੇ ਦੋ ਘੰਟੇ ਦੀ ਪੈਰੋਲ ਦਿਤੀ ਹੈ। ਦਰਅਸਲ ਤਾਰਾ ਦੀ ਭਤੀਜੀ ਦਾ ਵਿਆਹ 3 ਦਸੰਬਰ ਨੂੰ ਹੈ। ਅਪ੍ਰੈਲ ‘ਚ ਉਸ ਦੇ ਭਰਾ ਦੀ ਮੌਤ ਹੋ ਗਈ ਸੀ, ਇਸ ਲਈ ਤਾਰਾ ਨੇ ਆਪਣੀ ਭਤੀਜੀ ਦੇ ਵਿਆਹ ‘ਚ ਸ਼ਾਮਲ ਹੋਣ ਲਈ ਪੈਰੋਲ ਮੰਗੀ ਸੀ।

ਹਾਈ ਕੋਰਟ ਨੇ ਤਾਰਾ ਨੂੰ 3 ਦਸੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਦੋ ਘੰਟੇ ਲਈ ਪੁਲਿਸ ਹਿਰਾਸਤ ਵਿੱਚ ਆਪਣੀ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ।
ਹਾਲਾਂਕਿ ਤਾਰਾ ਨੇ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਪੈਰੋਲ ਦੇਣ ਦੀ ਮੰਗ ਕੀਤੀ ਸੀ। ਤਾਰਾ ਦੀ ਭਤੀਜੀ ਦਾ ਵਿਆਹ ਰੋਪੜ ਦੇ ਪਿੰਡ ਮੁਗਲ ਮਾਜਰੀ ਦੇ ਗੁਰਦੁਆਰਾ ਸਾਹਿਬ ਵਿਖੇ 3 ਦਸੰਬਰ ਨੂੰ ਹੋਣਾ ਹੈ। ਬੇਅੰਤ ਸਿੰਘ ਦੀ ਹੱਤਿਆ 31 ਅਗਸਤ 1995 ਨੂੰ ਕੀਤੀ ਗਈ ਸੀ।

ਪੁਲਿਸ ਵੱਲੋਂ ਹੱ ਤਿਆ ਦੇ ਦੋ ਸ਼ ਵਿੱਚ ਗ੍ਰਿਫ ਤਾਰ ਕੀਤੇ ਮੁਲਜ਼ਮਾਂ ਵਿੱਚ ਭਾਈ ਤਾਰਾ ਦੀ ਨਾਂ ਵੀ ਸ਼ਾਮਲ ਸੀ। ਅਦਾਲਤ ਵੱਲੋਂ ਉਨ੍ਹਾਂ ਨੂੰ ਉਮਰ ਕੈਦ ਦੀ ਸ ਜ਼ਾ ਸੁਣਾਈ ਗਈ ਹੈ। ਜਨਵਰੀ 2003 ਨੂੰ ਉਹ ਭਾਈ ਜਗਤਾਰ ਸਿੰਘ ਹਵਾਰਾ ਨਾਲ ਮਾਡਲ ਜੇਲ੍ਹ ਬੁੜੈਲ ਵਿੱਚੋਂ ਫਰਾਰ ਹੋ ਗਏ ਸਨ ਪਰ ਦੁਬਾਰਾ ਥਾਈਲੈਂਡ ਤੋਂ ਫੜੇ ਗਏ। ਉਹ ਕੁੱਲ ਮਿਲਾ ਕੇ 15 ਸਾਲਾਂ ਤੋਂ ਮਾਡਲ ਜੇਲ੍ਹ ਬੁੜੈਲ ਵਿੱਚ ਨਜ਼ਰਬੰਦ ਹਨ।

Exit mobile version