The Khalas Tv Blog Punjab ਜਗਤਾਰ ਸਿੰਘ ਤਾਰਾ 2 ਘੰਟੇ ਲਈ ਜੇਲ੍ਹ ਤੋਂ ਬਾਹਰ, ਭਤੀਜੀ ਦੇ ਵਿਆਹ ‘ਚ ਸ਼ਾਮਲ ਹੋਣਗੇ;
Punjab

ਜਗਤਾਰ ਸਿੰਘ ਤਾਰਾ 2 ਘੰਟੇ ਲਈ ਜੇਲ੍ਹ ਤੋਂ ਬਾਹਰ, ਭਤੀਜੀ ਦੇ ਵਿਆਹ ‘ਚ ਸ਼ਾਮਲ ਹੋਣਗੇ;

Jagtar Singh Tara will be out of jail for 2 hours, will attend niece's wedding

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕੇਸ ਦੇ ਦੋ ਸ਼ ‘ਚ ਉਮਰ ਕੈ ਦ ਦੀ ਸ ਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਤਾਰਾ ਨੂੰ 2 ਘੰਟੇ ਦੀ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਇਆ ਹੈ। ਤਾਰਾ ਅੱਜ ਆਪਣੀ ਭਤੀਜੀ ਦੇ ਵਿਆਹ ‘ਚ ਸ਼ਿਰਕਤ ਕਰੇਗਾ। ਤਾਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਪੈਰੋਲ ਦਿੱਤੀ ਹੈ। ਇਸ ਤੋਂ ਪਹਿਲਾਂ ਤਾਰਾ ਦੇ ਭਰਾ ਦੀ ਅਪ੍ਰੈਲ ‘ਚ ਮੌਤ ਹੋ ਗਈ ਸੀ ਪਰ ਉਸ ਸਮੇਂ ਤਾਰਾ ਨੂੰ ਜ਼ਮਾਨਤ ਨਹੀਂ ਮਿਲੀ ਸੀ। ਹੁਣ ਹਾਈਕੋਰਟ ਨੇ ਭਤੀਜੀ ਦੇ ਵਿਆਹ ਲਈ ਪੈਰੋਲ ਦੇ ਦਿੱਤੀ ਹੈ।

ਤਾਰਾ ਦੀ ਭਤੀਜੀ ਦਾ ਆਨੰਦ ਕਾਰਜ ਰੋਪੜ ਦੇ ਪਿੰਡ ਮੁਗਲ ਮਾਜਰੀ ਦੇ ਗੁਰਦੁਆਰਾ ਸਾਹਿਬ ਵਿਖੇ ਹੋ ਰਿਹਾ ਹੈ। ਜਗਤਾਰ ਸਿੰਘ ਤਾਰਾ ਇਸ ਸਮੇਂ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਤਾਰਾ ਦੇ ਭਰਾ ਦੀ ਅਪ੍ਰੈਲ ਮਹੀਨੇ ਵਿੱਚ ਮੌਤ ਹੋ ਗਈ ਸੀ, ਇਸ ਲਈ ਤਾਰਾ ਨੇ ਆਪਣੀ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕੀਤੀ ਸੀ।

ਦੱਸ ਦੇਈਏ ਕਿ ਤਾਰਾ ਦੇ ਵਕੀਲ ਨੇ ਕਿਹਾ ਸੀ ਕਿ 3 ਦਸੰਬਰ ਨੂੰ ਉਸ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਪੈਰੋਲ ਦਿੱਤੀ ਜਾਵੇ। ਪਰ ਵਿਚਾਰ ਕਰਨ ਤੋਂ ਬਾਅਦ ਅਦਾਲਤ ਨੇ ਉਸ ਨੂੰ 2 ਘੰਟੇ ਲਈ ਪੈਰੋਲ ਦੇ ਦਿੱਤੀ। ਤਾਰਾ ਨੇੜੇ ਪੰਜਾਬ ਪੁਲਿਸ ਦੀ ਸੁਰੱਖਿਆ ਹਰ ਸਮੇਂ ਤਾਇਨਾਤ ਰਹੇਗੀ। ਠੀਕ ਦੋ ਘੰਟੇ ਬਾਅਦ ਉਸ ਨੂੰ ਦੁਬਾਰਾ ਜੇਲ੍ਹ ਆਉਣਾ ਪਵੇਗਾ।

ਬੇਅੰਤ ਸਿੰਘ ਦੀ ਹੱਤਿਆ 31 ਅਗਸਤ 1995 ਨੂੰ ਕੀਤੀ ਗਈ ਸੀ। ਪੁਲਿਸ ਵੱਲੋਂ ਹੱ ਤਿਆ ਦੇ ਦੋ ਸ਼ ਵਿੱਚ ਗ੍ਰਿਫ ਤਾਰ ਕੀਤੇ ਮੁਲਜ਼ਮਾਂ ਵਿੱਚ ਭਾਈ ਤਾਰਾ ਦੀ ਨਾਂ ਵੀ ਸ਼ਾਮਲ ਸੀ। ਅਦਾਲਤ ਵੱਲੋਂ ਉਨ੍ਹਾਂ ਨੂੰ ਉਮਰ ਕੈਦ ਦੀ ਸ ਜ਼ਾ ਸੁਣਾਈ ਗਈ ਹੈ। ਜਨਵਰੀ 2003 ਨੂੰ ਉਹ ਭਾਈ ਜਗਤਾਰ ਸਿੰਘ ਹਵਾਰਾ ਨਾਲ ਮਾਡਲ ਜੇਲ੍ਹ ਬੁੜੈਲ ਵਿੱਚੋਂ ਫਰਾਰ ਹੋ ਗਏ ਸਨ ਪਰ ਦੁਬਾਰਾ ਥਾਈਲੈਂਡ ਤੋਂ ਫੜੇ ਗਏ। ਉਹ ਕੁੱਲ ਮਿਲਾ ਕੇ 15 ਸਾਲਾਂ ਤੋਂ ਮਾਡਲ ਜੇਲ੍ਹ ਬੁੜੈਲ ਵਿੱਚ ਨਜ਼ਰਬੰਦ ਹਨ।

Exit mobile version