‘ਦ ਖ਼ਾਲਸ ਬਿਊਰੋ : ਜੱਟ ਮਹਾਸਭਾ ਦੇ ਪੰਜਾਬ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਦੀ ਨਿਯੁਕਤੀ ਹੋਈ ਹੈ। ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈ ਇੰਦਰ ਕੌਰ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਅੱਜ ਮੰਗਲਵਾਰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਇਹ ਰਦੋਬਦਲ ਕੀਤਾ ਗਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੂੰ ਅਖਿਲ ਭਾਰਤੀ ਜੱਟ ਮਹਾ ਸਭਾ ਦੇ ਅਹੁੱਦੇ ਤੋਂ ਹਟਾ ਦਿੱਤਾ ਗਿਆ ਹੈ।