The Khalas Tv Blog Punjab ਪੰਜਾਬ ਦੀਆਂ ਜੇਲ੍ਹਾਂ ‘ਚੋਂ 4000 ਕੈਦੀ ਹੋਰ ਰਿਹਾਅ ਕੀਤੇ ਜਾਣਗੇ
Punjab

ਪੰਜਾਬ ਦੀਆਂ ਜੇਲ੍ਹਾਂ ‘ਚੋਂ 4000 ਕੈਦੀ ਹੋਰ ਰਿਹਾਅ ਕੀਤੇ ਜਾਣਗੇ

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਵੱਧ ਰਹੇ ਕੋਰੋਨਾਵਾਇਰਸ ਦੇ ਕਹਿਰ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਇੱਕ ਹੋਰ ਵੱਡਾ ਫੈਸਲਾ ਲਿਆ ਹੈ। ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ਦੀਆਂ ਜੇਲ੍ਹਾਂ ਵਿੱਚ ਸਿਹਤ ਸੁਰੱਖਿਆ ਯਕੀਨੀ ਬਣਾਉਣ ਲਈ ਕੈਦੀਆਂ ਦੀ ਅਧਿਕਾਰਤ ਸਮਰੱਥਾ 50 ਫੀਸਦੀ ਤੱਕ ਲਿਆਉਣ ਦਾ ਫੈਸਲਾ ਕੀਤਾ ਹੈ, ਤਾਂ ਜੋ ਜੇਲ੍ਹਾਂ ਵਿੱਚ ਸ਼ੋਸਲ ਡਿੰਸਟੈਂਸਿੰਗ ਦੀ ਪਾਲਣਾ ਹਿੱਤ ਕੈਦੀਆਂ ਨੂੰ ਇਕਾਂਤਵਾਸ ਕਰਨ ਲਈ ਢੁੱਕਵੀਂ ਜਗ੍ਹਾ ਮੁਹੱਈਆ ਕਰਵਾਈ ਜਾ ਸਕੇ।

ਪੰਜਾਬ ਸਰਕਾਰ ਦੇ ਇਸ ਫੈਸਲੇ ਤਹਿਤ ਕਰੀਬ 4000 ਹੋਰ ਕੈਦੀਆਂ ਨੂੰ ਪੈਰੋਲ ‘ਤੇ ਛੱਡਿਆ ਜਾਵੇਗਾ ਜਦਕਿ ਇਸ ਤੋਂ ਪਹਿਲਾਂ 9500 ਕੈਦੀ ਰਿਹਾਅ ਕੀਤੇ ਜਾ ਚੁੱਕੇ ਹਨ। ਜੇਲ੍ਹ ਮੰਤਰੀ ਨੇ ਦੱਸਿਆ ਕਿ ਇਹ ਕਾਰਵਾਈ ਤਾਲਾਬੰਦੀ ਦੀਆਂ ਬੰਦਿਸ਼ਾਂ ਵਿੱਚ ਢਿੱਲ, ਅਪਰਾਧਾਂ ਦੀਆਂ ਦਰਾਂ ਵਿੱਚ ਹੋ ਰਹੇ ਵਾਧੇ ਅਤੇ ਨਵੇਂ ਕੈਦੀਆਂ ਦੀ ਆਮਦ ਵਧਣ ਕਾਰਨ ਕੀਤੀ ਜਾ ਰਹੀ ਹੈ।

ਰੰਧਾਵਾ ਨੇ ਕਿਹਾ ਕਿ ਵਿਸ਼ੇਸ਼ ਜੇਲ੍ਹਾਂ ਵਿੱਚ ਕੈਦੀਆਂ ਦੀ ਆਮਦ ਕਰੀਬ 3000 ਕੈਦੀ ਪ੍ਰਤੀ ਮਹੀਨਾ ਹੈ। ਇਸ ਵੇਲੇ ਸੂਬੇ ਦੀਆਂ ਜੇਲ੍ਹਾਂ ਵਿੱਚ 17500 ਕੈਦੀ ਹਨ। ਕੋਰੋਨਾ ਸੰਕਟ ਦੇ ਕਹਿਰ ਦੌਰਾਨ ਹੁਣ ਤੱਕ 449 ਕੈਦੀ ਅਤੇ 77 ਜੇਲ੍ਹ ਕਰਮੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਨ੍ਹਾਂ ਵਿੱਚੋਂ ਜ਼ਿਆਦਾਤਰ ਕੇਸ 15 ਮਈ ਦੇ ਕਰੀਬ ਸ਼ੁਰੂ ਕੀਤੇ ਸਾਰੇ ਕੈਦੀਆਂ ਦੇ ਦੋ ਪੜਾਵੀਂ ਟੈਸਟਾਂ ਕਾਰਨ ਪਿਛਲੇ ਕੁਝ ਹਫਤਿਆਂ ਦੌਰਾਨ ਆਏ ਹਨ।

Exit mobile version