‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜੈਪਾਲ ਭੁੱਲਰ ਦੇ ਦੁਬਾਰਾ ਪੋਸਟ ਮਾਰਟਮ ਕਰਨ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਜੈਪਾਲ ਭੁੱਲਰ ਦੇ ਪਰਿਵਾਰ ਨੇ ਦੁਬਾਰਾ ਪੋਸਟ ਮਾਰਟਮ ਕਰਨ ਦੀ ਅਰਜ਼ੀ ਹਾਈਕੋਰਟ ਵਿੱਚ ਦਾਖਲ ਕੀਤੀ ਸੀ। ਅਦਾਲਤ ਨੇ ਕਿਹਾ ਕਿ ਇਹ ਉਨ੍ਹਾਂ ਦਾ ਅਧਿਕਾਰ ਨਹੀਂ ਹੈ ਕਿ ਉਹ ਇਸ ਬਾਰੇ ਆਪਣਾ ਕੋਈ ਫੈਸਲਾ ਦੇਵੇ ਕਿਉਂਕਿ ਇਹ ਸਾਰਾ ਮਾਮਲਾ ਕੋਲਕਾਤਾ ਵਿੱਚ ਵਾਪਰਿਆ ਹੈ ਅਤੇ ਉੱਥੇ ਪਰਿਵਾਰ ਨੇ ਸਾਰੀ formality ਕਰਕੇ ਲਾਸ਼ ਨੂੰ ਘਰ ਲਿਆਂਦਾ ਹੈ। ਅਦਾਲਤ ਨੇ ਪਰਿਵਾਰ ਨੂੰ ਕਿਹਾ ਕਿ ਉਹ ਜਿੱਥੇ ਇਹ ਮਾਮਲਾ ਵਾਪਰਿਆ ਹੈ, ਉੱਥੇ ਆਪਣੀ ਪਟੀਸ਼ਨ ਪਾਉਣ। ਅਦਾਲਤ ਨੇ ਕਿਹਾ ਕਿ ਪੰਜਾਬ ਵਿੱਚ ਬਾਡੀ ਦਾ ਦੁਬਾਰਾ ਪੋਸਟ ਮਾਰਟਮ ਨਹੀਂ ਕੀਤਾ ਜਾਵੇਗਾ।
ਜੈਪਾਲ ਭੁੱਲਰ ਦਾ ਪਰਿਵਾਰ ਨੇ 15 ਜੂਨ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਪਰਿਵਾਰ ਨੇ ਹਾਲੇ ਤੱਕ ਜੈਪਾਲ ਭੁੱਲਰ ਦਾ ਸਸਕਾਰ ਨਹੀਂ ਕੀਤਾ। ਪਰਿਵਾਰ ਨੇ ਪੰਜਾਬ ਪੁਲਿਸ ‘ਤੇ ਦੋਸ਼ ਲਾਉਂਦਿਆਂ ਕਿਹਾ ਹੈ ਕਿ ਜੈਪਾਲ ਭੁੱਲਰ ਦਾ ਫੇਕ ਐਨਕਾਊਂਟਰ ਕੀਤਾ ਗਿਆ ਹੈ, ਜਿਸ ਕਰਕੇ ਉਨ੍ਹਾਂ ਨੇ ਜੈਪਾਲ ਦਾ ਦੁਬਾਰਾ ਪੋਸਟ ਮਾਰਟਮ ਕਰਨ ਦੀ ਮੰਗ ਕੀਤੀ ਹੈ।