India

ਕਾਂਗਰਸ ਨੇ ਪ੍ਰਧਾਨ ਮੰਤਰੀ ‘ਤੇ ਲਗਾਇਆ ਗੰਭੀਰ ਅਰੋਪ, ਕਾਰਵਾਈ ਦੀ ਕੀਤੀ ਮੰਗ

ਕਾਂਗਰਸ ਦੇ ਸੀਨੀਅਰ ਲੀਡਰ ਅਤੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਪ੍ਰਧਾਨ ਮੰਤਰੀ ਖ਼ਿਲਾਫ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਕਰਨ ਤੇ ਕਾਰਵਾਈ ਦੀ ਮੰਗ ਕੀਤੀ ਗਈ ਹੈ। ਜੈਰਾਮ ਰਮੇਸ਼ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਉਨ੍ਹਾਂ ਨੇ ਰਾਜ ਸਭਾ ਦੇ ਚੇਅਰਮੈਨ ਅਤੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਪੱਤਰ ਲਿਖ ਕੇ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।

8 ਜੁਲਾਈ ਨੂੰ ਜੈਰਾਮ ਰਮੇਸ਼ ਵੱਲੋਂ ਲਿਖੇ ਪੱਤਰ ਵਿੱਚ ਦਾਅਵਾ ਕੀਤਾ ਹੈ ਕਿ ਪ੍ਰਧਾਨ ਮੰਤਰੀ ਨੇ ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ ਉੱਪਰ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਤੱਕ ਕਿਸੇ ਵੀ ਪ੍ਰਧਾਨ ਮੰਤਰੀ ਨੇ ਸਾਬਕਾ ਲੋਕ ਸਭਾ ਸਪੀਕਰ ਜਾਂ ਰਾਜ ਸਭਾ ਦੇ ਸਾਬਕਾ ਚੇਅਰਮੈਨ ਅਜਿਹਾ ਨਹੀਂ ਕੀਤਾ।  ਰਮੇਸ਼ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਆਪਣੇ ਅਹੁਦੇ ਦਾ ਕੱਦ ਘਟਾਇਆ ਹੈ ਅਤੇ ਸੰਸਦ ਦੀ ਮਰਿਆਦਾ ਦੇ ਨਾਲ-ਨਾਲ ਨਿਯਮਾਂ ਨੂੰ ਵੀ ਤੋੜਿਆ ਹੈ। ਉਨ੍ਹਾਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ –  ਚਲਦੀ ਸ਼ੂਟਿੰਗ ‘ਚ ਪਹੁੰਚ ਗਏ ਨਿਹੰਗ ਸਿੰਘ, ਰੁਕਵਾਈ ਸ਼ੂਟਿੰਗ, ਜਾਣੋ ਸਾਰਾ ਮਾਮਲਾ