Punjab

ਜੈਸ਼-ਏ-ਮੁਹੰਮਦ ਦੇ ਤਿੰਨ ਦਹਿਸ਼ਤਗਰਦ ਭੁੰਨੇ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਜੰਮੂ ਤੇ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਜੈਸ਼-ਏ-ਮੁਹੰਮਦ ਦੇ ਤਿੰਨ ਦਹਿਸ਼ਤਗਰਦ ਹਲਾਕ ਹੋ ਗਏ ਹਨ।ਇਸ ਬਾਰੇ ਮਿਲੀ ਜਾਣਕਾਰੀ ਮੁਤਾਬਿਕ ਸੁਰੱਖਿਆ ਬਲਾਂ ਨੂੰ ਇਸ ਖੇਤਰ ਵਿੱਚ ਦਹਿਸ਼ਤਗਰਦਾਂ ਦੀ ਮੌਜੂਦਗੀ ਸਬੰਧੀ ਜਾਣਕਾਰੀ ਮਿਲੀ ਸੀ।

ਇਸਤੋਂ ਬਾਅਦ ਦੱਖਣੀ ਕਸ਼ਮੀਰ ਵਿੱਚ ਨਾਗਬੇਰਨ ਤਰਾਲ ਦੇ ਜੰਗਲੀ ਖੇਤਰ ਨੂੰ ਘੇਰਾ ਪਾ ਕੇ ਤਲਾਸ਼ੀ ਮੁਹਿੰਮ ਆਰੰਭੀ ਗਈ ਸੀ। ਇਸ ਦੌਰਾਨ ਉਥੇ ਲੁਕੇ ਦਹਿਸ਼ਤਗਰਦਾਂ ਨੇ ਫਾਇਰਿੰਗ ਕੀਤੀ ਤਾਂ ਜਵਾਬੀ ਕਾਰਵਾਈ ਵਿੱਚ ਜੈਸ਼-ਏ-ਮੁਹੰਮਦ ਨਾਲ ਸਬੰਧਤ ਤਿੰਨ ਦਹਿਸ਼ਤਗਰਦ ਮਾਰੇ ਗਏ।ਅਧਿਕਾਰੀਆਂ ਨੇ ਕਿਹਾ ਕਿ ਤਲਾਸ਼ੀ ਮੁਹਿੰਮ ਜਾਰੀ ਸੀ। ਪਿਛਲੇ ਦੋ ਦਿਨਾਂ ਵਿੱਚ ਸਲਾਮਤੀ ਦਸਤਿਆਂ ਤੇ ਦਹਿਸ਼ਤਗਰਦਾਂ ਵਿਚਾਲੇ ਇਹ ਦੂਜਾ ਮੁਕਾਬਲਾ ਹੈ।