India International

ਕੈਨੇਡਾ ਨੇ ਜਾਂਚ ਲਈ ਨਹੀਂ ਦਿੱਤਾ ਕੋਈ ਸਬੂਤ : ਐਸ ਜੈਸ਼ੰਕਰ

ਕੈਨੇਡਾ ਪੁਲਿਸ ਵੱਲੋਂ ਬੀਤੇ ਦਿਨ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ਵਿੱਚ ਚੌਥੇ ਅਰੋਪੀ ਨੂੰ ਕਾਬੂ ਕੀਤਾ ਗਿਆ ਸੀ, ਜਿਸ ‘ਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਕਿ ਕੈਨੇਡਾ ਸਰਕਾਰ ਵੱਲੋਂ ਭਾਰਤੀਆਂ ਏਜੰਸੀਆਂ ਨਾਲ ਅਜਿਹਾ ਕੁੱਝ ਵੀ ਸਾਂਝਾ ਨਹੀਂ ਕੀਤਾ ਗਿਆ, ਜਿਸ ਨੂੰ ਲੈ ਕੇ ਭਾਰਤ ਦੀਆਂ ਏਜੰਸੀਆਂ ਜਾਂਚ ਕਰ ਸਕਣ। ਜੈਸ਼ੰਕਰ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਭਾਰਤ ਜਾਂਚ ਲਈ ਪੂਰੀ ਤਰ੍ਹਾਂ ਤਿਆਰ ਹੈ। ਪਰ ਕੈਨੇਡਾ ਸਰਕਾਰ ਨੇ ਹੁਣ ਤੱਕ ਅਜਿਹੀ ਕੋਈ ਜਾਣਕਾਰੀ, ਸਬੂਤ ਨਹੀਂ ਦਿੱਤਾ, ਜਿਸ ਨਾਲ ਜਾਂਚ ਨੂੰ ਅੱਗੇ ਵਧਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ‘ਸਾਨੂੰ ਕਦੇ ਵੀ ਅਜਿਹਾ ਕੁਝ ਨਹੀਂ ਮਿਲਿਆ ਜਿਸ ’ਤੇ ਸਾਡੀਆਂ ਜਾਂਚ ਏਜੰਸੀਆਂ ਅੱਗੇ ਕੰਮ ਕਰ ਸਕਣ।’

ਦੱਸ ਦੇਈਏ ਕਿ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਹਰਦੀਪ ਸਿੰਘ ਨਿੱਝਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਦੀ ਸੰਸਦ ਵਿੱਚ ਇਸ ਮਾਮਲੇ ਵਿੱਚ ਭਾਰਤ ਦਾ ਹੱਥ ਹੋਣ ਦਾ ਸ਼ੱਕ ਜਤਾਇਆ ਸੀ। ਇਸ ਤੋਂ ਬਾਅਦ ਕੈਨੇਡਾ ਨੇ ਕਿਹਾ ਸੀ ਕਿ ਇਸ ਮਾਮਲੇ ਵਿੱਚ ਉਹ ਭਾਰਤ ਨਾਲ ਮਿਲ ਕੇ ਜਾਂਚ ਕਰੇਗਾ। ਟਰੂਡੋ ਦੇ ਬਿਆਨ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਸਬੰਧਾਂ ਵਿੱਚ ਕਾਫ਼ੀ ਗਿਰਾਵਟ ਆਈ ਹੈ।

ਇਹ ਵੀ ਪੜ੍ਹੋ – ਗੁਰਦਾਸਪੁਰ ’ਚ ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਜਲਦ ਆਮ ਆਦਮੀ ਪਾਰਟੀ ਵਿੱਚ ਹੋਵੇਗਾ ਸ਼ਾਮਲ