The Khalas Tv Blog Punjab ਪਾਣੀਆਂ ਦੇ ਮੁੱਦੇ ਨੂੰ ਲੈ ਕੇ ਜਾਖੜ ਨੇ ਘੇਰੀ ਮਾਨ ਸਰਕਾਰ…
Punjab

ਪਾਣੀਆਂ ਦੇ ਮੁੱਦੇ ਨੂੰ ਲੈ ਕੇ ਜਾਖੜ ਨੇ ਘੇਰੀ ਮਾਨ ਸਰਕਾਰ…

Jakhar attacked the government over the issue of water...

ਚੰਡੀਗੜ੍ਹ  : ਐਸ.ਵਾਈ.ਐਲ. ਮਸਲੇ ‘ਤੇ ਸੁਨੀਲ ਜਾਖੜ ਦੀ ਅਗਵਾਈ ’ਚ ਅੱਜ ਪੰਜਾਬ ਭਾਜਪਾ ਕੋਰ ਕਮੇਟੀ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਖ਼ਤਮ ਹੁੰਦਿਆਂ ਹੀ ਭਾਜਪਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਰਿਹਾਇਸ਼ ਵੱਲ ਮਾਰਚ ਕੀਤਾ। ਭਾਜਪਾ ਆਗੂਆਂ ਨੇ ਇਹ ਸਪੱਸ਼ਟ ਕੀਤਾ ਕਿ ਉਹ ਇਕ ਬੂੰਦ ਵੀ ਪੰਜਾਬ ਤੋਂ ਬਾਹਰ ਨਹੀਂ ਜਾਣ ਦੇਵੇਗੀ। ਪੁਲਿਸ ਵੱਲੋਂ ਜਦੋਂ ਉਨ੍ਹਾਂ ਨੂੰ ਰੋਕਿਆ ਗਿਆ ਤਾਂ ਰਸਤੇ ਵਿਚ ਭਾਜਪਾ ਦਾ ਪ੍ਰਦਰਸ਼ਨ ਸ਼ੁਰੂ ਹੋ ਗਿਆ। ਇਸ ਦੌਰਾਨ ਕਈ ਭਾਜਪਾ ਆਗੂਆਂ ਨੂੰ ਹਿਰਾਸਤ ਵਿਚ ਵੀ ਲਿਆ ਗਿਆ।

ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ‘ਚ ਇਕ ਵਾਰ ਫਿਰ ਪਾਣੀਆਂ ਦਾ ਭੂਚਾਲ ਆ ਗਿਆ ਹੈ। ਉਨ੍ਹਾਂ ਨੇ ਕਿਹਾ ਪੰਜਾਬ ਸਰਕਾਰ ਨੇ ਪੰਜਾਬ ਦਾ ਪੱਖ ਕਮਜ਼ੋਰੀ ਨਾਲ ਪੇਸ਼ ਕੀਤਾ, ਜਿਸ ਕਾਰਨ ਅੱਜ ਪੰਜਾਬੀਆਂ ਨੂੰ ਨਮੋਸ਼ੀ ਹੋਈ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਸੂਬੇ ‘ਚ ਰਹੀਆਂ ਬਾਕੀ ਸਰਕਾਰਾਂ ਨੇ ਪਾਣੀਆਂ ਦੇ ਮਸਲੇ ’ਤੇ ਅਪਣਾ ਸਟੈਂਡ ਸਪੱਸ਼ਟ ਰੱਖਿਆ ਪਰ ਆਮ ਆਦਮੀ ਪਾਰਟੀ ਨੇ ਸੁਪਰੀਮ ਕੋਰਟ ਵਿਚ ਦੋਗਲਾਪਣ ਦਿਖਾਇਆ ਹੈ। ਜਾਖੜ ਨੇ ਕਿਹਾ ਕਿ ਕਿਹਾ ਕਿ ਸਰਕਾਰ ਅਦਾਲਤ ਦੇ ਅੰਦਰ ਐਸ.ਵਾਈ.ਐਲ. ਦੇ ਹੱਕ ਵਿਚ ਭੁਗਤੀ ਜਦਕਿ ਬਾਹਰ ਆ ਕੇ ਪਾਣੀ ਨਾ ਦੇਣ ਦੀ ਗੱਲ ਕਰ ਰਹੀ ਹੈ।

ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਪੰਜਾਬ ਭਾਜਪਾ ਕਿਸੇ ਵੀ ਪੰਜਾਬੀ ਨੂੰ ਤੱਤੀ ਵਾਹ ਨਹੀਂ ਲੱਗਣ ਦੇਵੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਭਾਜਪਾ ਸਰਕਾਰ ਨੂੰ ਪੰਜਾਬ ਦੇ ਹਿੱਤਾਂ ਅਤੇ ਪਾਣੀ ਨਾਲ ਕੋਈ ਖਿਲਵਾੜ ਨਹੀਂ ਕਰਨ ਦੇਵੇਗੀ। ਜਾਖੜ ਨੇ ਕਿਹਾ ਕਿ ਕਿ ਆਮ ਆਦਮੀ ਪਾਰਟੀ ਇਹ ਸਾਜ਼ਸ਼ ਹਰਿਆਣਾ ‘ਚ ਵੋਟਾਂ ਲੈਣ ਲਈ ਕਰ ਰਹੀ ਹੈ| ਸੁਨੀਲ ਜਾਖੜ ਨੇ ਸਪੱਸ਼ਟ ਕੀਤਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਧੱਕਾ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਅਸੀਂ ਕੇਂਦਰ ਨੂੰ ਇਸ ਮਸਲੇ ਬਾਰੇ ਜਾਣੂ ਕਰਾਵਾਂਗੇ।

Exit mobile version