‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਵਿਧਾਇਕ ਪਰਗਟ ਸਿੰਘ ਦੇ ਬਿਆਨ ‘ਤੇ ਜਵਾਬ ਦਿੰਦਿਆਂ ਕਿਹਾ ਕਿ ‘ਆਪਣੇ ਵਿਧਾਇਕ ਖਿਲਾਫ ਅਜਿਹਾ ਕਰਨ ਦੀ ਸੋਚੀ ਵੀ ਨਹੀਂ ਜਾ ਸਕਦੀ। ਇਨ੍ਹਾਂ ਅਫਵਾਹਾਂ ਦੀ ਕੋਈ ਸੱਚਾਈ ਨਹੀਂ ਹੈ। ਜਾਖੜ ਨੇ ਕਿਹਾ ਕਿ ਸੰਦੀਪ ਸੰਧੂ ਨੇ ਖੁਦ ਸਾਫ ਕਰ ਦਿੱਤਾ ਹੈ ਕਿ ਉਨ੍ਹਾਂ ਨੇ ਪਰਗਟ ਸਿੰਘ ਨੂੰ ਕੋਈ ਫੋਨ ਨਹੀਂ ਕੀਤਾ। ਜਾਖੜ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪਾਰਟੀ ਦਾ ਅਕਸ ਖਰਾਬ ਕਰਨ ਵਾਲਿਆਂ ਦੇ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ।