The Khalas Tv Blog Punjab ਜਾਖੜ ਦਾ ਮੁੱਖ ਮੰਤਰੀ ਮਾਨ ‘ਤੇ ਪਲਟਵਾਰ, ਕਿਹਾ “ਅਸੀਂ ਹਰ ਬਹਿਸ ਕਨ ਲਈ ਹਰ ਸਮੇਂ ਤਿਆਰ ਹਾਂ”
Punjab

ਜਾਖੜ ਦਾ ਮੁੱਖ ਮੰਤਰੀ ਮਾਨ ‘ਤੇ ਪਲਟਵਾਰ, ਕਿਹਾ “ਅਸੀਂ ਹਰ ਬਹਿਸ ਕਨ ਲਈ ਹਰ ਸਮੇਂ ਤਿਆਰ ਹਾਂ”

Jakhar replied to Chief Minister Mann, said that we are ready for any debate.

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ, ਅਕਾਲੀ ਦਲ ਤੇ ਬੀਜੇਪੀ ਦੇ ਪ੍ਰਧਾਨ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਹੈ। ਮਾਨ ਨੇ ਭਾਜਪਾ ਪ੍ਰਧਾਨ ਸੁਨੀਲ ਜਾਖੜ , ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਦੇ ਰਾਜਾ ਵੜਿੰਗ-ਪ੍ਰਤਾਪ ਸਿੰਘ ਬਾਜਵਾ ਨੂੰ ਬਹਿਸ ਦਾ ਖੁੱਲ੍ਹਾ ਸੱਦਾ ਦਿੱਤਾ ਹੈ। ਉਨਾਂ ਨੇ ਕਿਹਾ ਕਿ ਇਨ੍ਹਾਂ ਨੂੰ ਮੇਰਾ ਖੁੱਲ੍ਹਾ ਸੱਦਾ ਹੈ ਕਿ ਰੋਜ਼-ਰੋਜ਼ ਦੀ ਕਿਚ ਕਿਚ ਨਾਲੋਂ ਆਪਾਂ ਪੰਜਾਬੀਆਂ ਅਤੇ ਮੀਡੀਆ ਸਾਹਮਣੇ ਬੈਠ ਕੇ ਬਹਿਸ ਕਰੀਏ। ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ।

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਮਾਨ ਨੇ ਇਸ  ਬਿਆਨ ਦਾ ਜਵਾਬ ਦਿੱਤਾ ਹੈ। ਜਾਖੜ ਨੇ ਕਿਹਾ ਕਿ ਅਸੀਂ ਹਰ ਬਹਿਸ ਕਨ ਲਈ ਹਰ ਸਮੇਂ ਤਿਆਰ ਹਾਂ। ਜਾਖੜ ਨੇ ਮੁੱਖ ਮੰਤਰੀ ਮਾਨ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਤੁਸੀਂ ਪੰਜਾਬ ਦੇ ਪਾਣੀਆਂ ਦੇ ਗੰਭੀਰ ਮੁੱਦੇ ‘ਤੇ ਗੋਡੇ ਕਿਉਂ ਟੇਕੇ।

ਜਾਖੜ ਨੇ ਇੱਕ ਟਵੀਟ ਕਰਦਿਆਂ ਕਿਹਾ ਕਿ

ਤੂੰ ਇਧਰ ਉਧਰ ਕੀ ਬਾਤ ਨਾ ਕਰ ਯੇ ਬਤਾ ਕਿ ਕਾਫ਼ਲਾ ਕਿਉਂ ਲੂਟਾ !

ਭਗਵੰਤ ਮਾਨ ਜੀ, ਪੰਜਾਬ ਦੇ ਹਰ ਮੁੱਦੇ ਤੇ ਬਹਿਸ ਕਰਨ ਲਈ ਅਸੀਂ ਹਰ ਸਮੇਂ ਤਿਆਰ ਹਾਂ। ਪਹਿਲਾਂ ਤੁਸੀਂ ਇਹ ਤਾਂ ਦੱਸੋ ਕਿ ਪੰਜਾਬ ਦੇ ਪਾਣੀਆਂ ਦੇ ਗੰਭੀਰ ਮਸਲੇ ਤੇ ਤੁਸੀਂ ਕਿਹੜੇ ਦਬਾਅ ਜਾਂ ਸਿਆਸੀ ਹਿੱਤਾਂ ਦੀ ਪੂਰਤੀ ਲਈ ਸੁਪਰੀਮ ਕੋਰਟ ਵਿੱਚ ਗੋਡੇ ਟੇਕੇ।

ਪਿਛਲੇ ਕੁਝ ਮਹੀਨਿਆਂ ਤੋਂ ਵਿਰੋਧੀ ਪਾਰਟੀਆਂ ‘ਆਪ’ ਸਰਕਾਰ ਅਤੇ ਸੀਐਮ ਮਾਨ ਨੂੰ ਲਗਾਤਾਰ ਘੇਰ ਰਹੀਆਂ ਹਨ। ਇਸ ਤੋਂ ਪਹਿਲਾਂ ਰਾਜਪਾਲ ਵੱਲੋਂ ਲਏ ਪੱਤਰ ਵਿੱਚ ਵਿਰੋਧੀ ਧਿਰ ਨੇ 50 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈ ਕੇ ਸਰਕਾਰ ਨੂੰ ਘੇਰਿਆ ਸੀ ਪਰ ਹੁਣ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਨੂੰ ਐਸਵਾਈਐਲ ਮੁੱਦੇ ’ਤੇ ਲਗਾਤਾਰ ਘੇਰਿਆ ਜਾ ਰਿਹਾ ਹੈ।

ਦੱਸ ਦਈਏ ਕਿ ਅੱਜ ਮੁੱਖ ਮੰਤਰੀ ਮਾਨ ਨੇ ਅੱਜ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਦੇ ਸੂਬਾ ਪ੍ਰਧਾਨਾਂ ਨੂੰ ਰੋਜ਼ਾਨਾ ਝਗੜੇ ਦੀ ਬਜਾਏ ਲਾਈਵ ਬਹਿਸ ਕਰਨ ਲਈ ਕਿਹਾ ਹੈ। ਮਾਨ ਨੇ ਟਵੀਟ ਕਰਦਿਆਂ ਕਿਹਾ ਸੀ ਕਿ ‘ਭਾਜਪਾ ਪ੍ਰਧਾਨ ਜਾਖੜ ਜੀ , ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਦੇ ਰਾਜਾ ਵੜਿੰਗ-ਪ੍ਰਤਾਪ ਬਾਜਵਾ ਜੀ ਨੂੰ ਮੇਰਾ ਖੁੱਲਾ ਸੱਦਾ ਹੈ ਕਿ ਰੋਜ਼-ਰੋਜ਼ ਦੀ ਕਿਚ ਕਿਚ ਨਾਲੋਂ ਆਜੋ ਆਪਾਂ ਪੰਜਾਬੀਆਂ ਅਤੇ ਮੀਡੀਆ ਸਾਹਮਣੇ ਬੈਠ ਕੇ ਪੰਜਾਬ ਨੂੰ ਹੁਣ ਤੱਕ ਕੀਹਨੇ ਕਿਵੇਂ ਲੁੱਟਿਆ, ਭਾਈ-ਭਤੀਜੇ ਸਾਲੇ-ਜੀਜੇ, ਮਿੱਤਰ ਮੁਲਾਹਜ਼ੇ, ਟੋਲ ਪਲਾਜੇ, ਜਵਾਨੀ ਕਿਸਾਨੀ, ਵਪਾਰ-ਦੁਕਨਦਾਰ, ਗੁਰੂਆਂ ਦੀ ਬਾਣੀ, ਨਹਿਰਾਂ ਦਾ ਪਾਣੀ.. ਸਾਰੇ ਮੁੱਦਿਆਂ ਉਤੇ ਲਾਈਵ ਬਹਿਸ ਕਰੀਏ..

ਤੁਸੀਂ ਆਪਣੇ ਨਾਲ ਕਾਗਜ਼ ਵੀ ਲਿਆ ਸਕਦੇ ਹੋ ਪਰ ਮੈਂ ਮੂੰਹ ਜ਼ੁਬਾਨੀ ਬੋਲਾਂਗਾ..1 ਨਵੰਬਰ ‘ਪੰਜਾਬ ਦਿਵਸ” ਵਾਲਾ ਦਿਨ ਠੀਕ ਰਹੇਗਾ..ਤੁਹਾਨੂੰ ਤਿਆਰੀ ਲਈ ਟਾਈਮ ਵੀ ਮਿਲ ਜਾਵੇਗਾ.. ਮੇਰੀ ਤਾਂ ਪੂਰੀ ਤਿਆਰੀ ਐ ਕਿਉਂਕਿ ਸੱਚ ਬੋਲਣ ਵਾਸਤੇ ਰੱਟੇ ਨਹੀਂ ਲਾਉਣੇ ਪੈਂਦੇ।

 

Exit mobile version