ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਹਰਿਆਣਾ ਦੀ ਸਰਹੱਦ ਸ਼ੰਭੂ ਬਾਰਡਰ ‘ਤੇ ਬੈਠੇ ਕਿਸਾਨਾਂ ਆਗੂਆਂ ਦੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਸਰਕਾਰ ਨਾਲ ਗੱਲ ਕਰਨ ਦੇ ਲਈ ਤਿਆਰ ਹਾਂ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੀ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ‘ਅਸੀਂ ਸਰਕਾਰ ਨਾਲ ਗੱਲ ਕਰਨ ਦੇ ਲਈ ਤਿਆਰ ਹਾਂ।
ਪੰਧੇਰ ਨੇ ਕਿਹਾ ਕਿ ਸਰਕਾਰ ਜਿੱਥੇ ਚਰਚਾ ਲਈ ਬੁਲਾਏਗੀ ਅਸੀਂ ਉੱਥੇ ਜਾਣ ਲਈ ਤਿਆਰ ਹਾਂ। ਉਨ੍ਹਾਂ ਨੇ BJP ਸਰਕਾਰ ‘ਤੇ ਦੋਸ਼ ਲਗਦਾਉਂਦਿਆਂ ਕਿਹਾ ਕਿ BJP ਅੰਦੋਲਨ ਨੂੰ ਖਤਮ ਕਰਨ ਦੇ ਯਤਨ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਖ਼ਿਵਾਫ਼ ਗਲਤ ਧਾਰਨਾ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਪੰਧੇਰ ਨੇ ਕਿਹਾ ਕਿ MSP ਗਾਰੰਟੀ ਕਾਨੂੰਨ ਲਈ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਕਿਸਾਨਾਂ ਨਾਲ ਬੈਠ ਕੇ ਗੱਲਬਾਤ ਕਰਨਾ ਚਾਹੁੰਦੀ ਹੈ ਤਾਂ ਕਿਸਾਨ ਹਰ ਚਰਚਾ ਲਈ ਤਿਆਰ ਹਨ। ਪੰਜਾਬ ਭਾਜਪਾ ਦੇ ਬਿਆਨ ਦਾ ਜਵਾਬ ਦਿੰਦਿਆਂ ਪੰਧੇਰ ਨੇ ਕਿਹਾ ਕਿ ਜਾਖੜ ਸਾਬ੍ਹ ਖੁਦ ਹੀ ਦੱਸ ਦੇਣ ਕੀ ਪੰਜਾਬ ਦੇ ਕਿਸਾਨ ਕਿਵੇਂ ਖੁਸ਼ਹਾਲ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਸਵਾਲਾਂ ਦੇ ਜਵਾਬ ਨਾ ਦੇਣ ਕਾਰਨ ਬੀਜੇਪੀ ਦੇ ਉਮੀਦਵਾਰਾਂ ਦਾ ਘਿਰਾਓ ਹੋ ਰਿਹਾ ਹੈ।