Punjab

ਜਾਖੜ ਨੇ ਨਸ਼ੇ ਨੂੰ ਲੈ ਕੇ ਸੂਬਾ ਸਰਕਾਰ ‘ਤੇ ਕੱਸਿਆ ਤੰਜ, ਮੁੱਖ ਮੰਤਰੀ ਨੂੰ ਦਿੱਤੀ ਨਹਿਸਤ

ਪੰਜਾਬ ਵਿੱਚ ਨਸ਼ਾ ਇਕ ਵੱਡੀ ਸਮੱਸਿਆ ਹੈ, ਹਰ ਸਰਕਾਰ ਵੱਲੋਂ ਇਸ ਨੂੰ ਖਤਮ ਕਰਨ ਦੇ ਦਾਅਵੇ ਕੀਤੇ ਜਾਂਦੇ ਰਹੇ ਹਨ ਪਰ ਇਹ ਜਿਉਂ ਦੀ ਤਿਉਂ ਹੀ ਬਣੀ ਹੋਈ ਹੈ। ਇਸ ਨੂੰ ਲੈ ਕੇ ਪੰਜਾਬ ਭਾਜਪਾ ਸੂਬਾ ਸਰਕਾਰ ‘ਤੇ ਲਗਾਤਾਰ ਹਮਲਾਵਰ ਹੈ। ਸੁਨੀਲ ਜਾਖੜ ਨੇ ਨਸ਼ੇ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਸ਼ਬਦੀ ਤੰਜ ਕੱਸ਼ੇ ਹਨ। ਉਨ੍ਹਾਂ ਨੇ ਆਪਣੇ ਐਕਸ ਅਕਾਊਂਟ ‘ਤੇ ਲਿਖਿਆ ਕਿ 14 ਦਿਨਾਂ ਵਿੱਚ 14 ਲੋਕਾਂ ਦੀਆਂ ਮੌਤਾਂ ਹੋਇਆ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਉਹ ਇਨ੍ਹਾਂ ਮੌਤਾਂ ਦੇ ਜਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਕਰਨ।

ਜਾਖੜ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਪਿਛਲੇ ਸਾਲ ਜਦੋਂ ਨਸ਼ੇ ਕਾਰਨ ਮੌਤਾਂ ਹੋਇਆਂ ਸਨ ਤਾਂ ਤੁਸੀਂ ਕੰਮ ਕੰਮ ਕਰਨ ਦੀ ਬਜਾਏ ਹਜ਼ਾਰਾਂ ਬੱਚਿਆਂ ਨੂੰ ਨਾਲ ਲੈ ਕੇ ਅਰਦਾਸ ਕਰਨ ਚਲੇ ਗਏ ਸੀ। ਇਸ ਤਰ੍ਹਾਂ ਦੀਆਂ ਘਟਨਾਵਾਂ ਫਿਰ ਤੋਂ ਹੋ ਰਹੀਆਂ ਹਨ।

ਜਾਖੜ ਨੇ ਮੁੱਖ ਮੰਤਰੀ ‘ਤੇ ਤੰਜ ਕੱਸਦਿਆਂ ਕਿਹਾ ਕਿ ਇਸ ਵਾਰੀ ਵੀ ਗਰਮੀ ਵਿੱਚ ਬੱਚਿਆਂ ਨੂੰ ਨਾਲ ਲੈ ਕੇ ਅਰਦਾਸ ਕਰਨ ਨਾ ਚਲੇ ਜਾਣਾ, ਅਰਦਾਸ ਤਾਂ ਪੰਜਾਬੀ ਖੁਦ ਕਰ ਲੈਂਦੇ ਹਨ ਅਸੀਂ ਤਹਾਨੂੰ ਬੇਨਤੀ ਕਰਦੇ ਹਾਂ ਕਿ ਕੰਮ ਕਰੋ ਨਾ ਕਿ ਨਾਟਕ। ਅਸੀਂ ਮੰਗ ਕਰਦੇ ਹਾਂ ਕਿ ਨਸ਼ੇ ਦੇ ਤਸਕਰਾਂ ਖ਼ਿਲਾਫ਼ ਕਾਰਵਾਈ ਕਰੋ।

ਇਹ ਵੀ ਪੜ੍ਹੋ –  ਨਹਿਰ ‘ਚ ਨਹਾਉਣ ਵਾਲੇ ਸਾਵਧਾਨ, ਦੋ ਬੱਚਿਆਂ ਨਾਲ ਵਾਪਰਿਆ ਵੱਡਾ ਹਾਦਸਾ