Punjab

ਮਹਾ ਡਿਬੇਟ ‘ਤੇ ਜਾਖੜ ਦਾ CM ਮਾਨ ਨੂੰ ਸਵਾਲ…

Jakhar's question to CM Mann on Maha Debate...

ਅੱਜ ਲੁਧਿਆਣਾ ਵਿਚ ਮੁੱਖ ਮੰਤਰੀ ਨੇ ਵਿਰੋਧੀਆਂ ਨੂੰ ਮਹਾਂ ਬਹਿਸ ਦਾ ਸੱਦਾ ਦਿੱਤਾ ਹੈ। ਇਸ ਬਹਿਸ ਵਿੱਚ ਮੁੱਖ ਮੰਤਰੀ ਨੇ ਵਿਰੋਧੀ ਧਿਰਾਂ ਦੇ ਲੀਡਰਾਂ ਨੂੰ ਸੱਦਾ ਦਿੱਤੀ ਸੀ ਪਰ ਕਿਸੇ ਵੀ ਸਿਆਸੀ ਪਾਰਟੀ ਦੇ ਪ੍ਰਧਾਨ ਇਸ ਬਹਿਸ ਵਿੱਚ ਸ਼ਾਮਲ ਨਹੀਂ ਹੋ ਰਿਹਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਤੇ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਬਹਿਸ ਵਿੱਚ ਨਹੀਂ ਪਹੁੰਚ ਰਹੇ।

ਇਸ ਬਹਿਸ ਤੋਂ ਪਹਿਲਾਂ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਵ ਸਾਹਮਣੇ ਆਇਆ ਸੀ। ਜਾਖੜ ਨੇ ਕਿਹਾ ਕਿ ਭਗਵੰਤ ਮਾਨ ਜੀ, ਤੁਹਾਡੀ ਪੁਲਿਸ ਆਮ ਲੋਕਾਂ ਨੂੰ ਬਹਿਸ ਵਿਚ ਵੜਨ ਹੀ ਨਹੀਂ ਦੇ ਰਹੀ।  ਜਾਖੜ ਨੇ ਟਵੀਟ ਕਰਦਿਆਂ ਕਿਹਾ ਕਿ, ਭਗਵੰਤ ਮਾਨ ਜੀ, ਤੁਹਾਡੀ ਪੁਲਿਸ ਆਮ ਲੋਕਾਂ ਨੂੰ ਬਹਿਸ ਵਿਚ ਵੜਨ ਹੀ ਨਹੀਂ ਦੇ ਰਹੀ। ਜਾਖੜ ਨੇ ਕਿਹਾ ਕਿ ਜੇਕਰ ਤੁਸੀਂ ਇਹ ਕੁਝ ਹੀ ਕਰਨਾ ਸੀ ਤਾਂ ਬਿਨਾਂ ਵਰਦੀ ਪੁਲਿਸ ਨੂੰ ਦਰਸ਼ਕਾਂ ਵਾਲੀ ਥਾਂ ਬਿਠਾ ਕੇ ਇਹ ਪ੍ਰੋਗਰਾਮ ਪੁਲਿਸ ਅਕਾਦਮੀ ਫਿਲੌਰ ਵਿੱਚ ਕਰ ਲੈਣਾ ਸੀ। ਨਾ ਲੁਧਿਆਣਾ ਸ਼ਹਿਰ ਸੀਲ ਕਰਨ ਦੀ ਲੋੜ ਸੀ ਨਾ ਪੰਜਾਬੀਆਂ ਨੂੰ ਖੱਜਲ ਹੋਣਾ ਪੈਂਦਾ।

ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਰ ਆਗੂ ਬਿਕਰਮ ਮਜੀਠੀਆ ਨੇ ਇਸ ਦੌਰਾਨ ਅਕਾਲੀ ਲੀਡਰ ਬਿਕਰਮ ਮਜੀਠੀਆ ਨੇ ਮਹਾ ਡਿਬੇਟ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ ਸੀ। ਮਜੀਠੀਆ ਨੇ ਕਿਹਾ ਕਿ ਇਕ ਵਾਰ ਫਿਰ ਤੋਂ ਤੁਹਾਡਾ ਦੋਗਲਾ ਚੇਹਰਾ ਪੰਜਾਬੀਆਂ ਦੇ ਸਾਹਮਣੇ ਹੈ ਕਿਉਂਕਿ ਤੁਸੀਂ ਹਮੇਸ਼ਾ ਕਹਿੰਦੇ ਕੁਝ ਹੋ, ਕਰਦੇ ਕੁਝ ਹੋ।

ਇੱਕ ਟਵੀਟ ਕਰਦਿਆਂ ਮਜੀਠੀਆ ਨੇ ਕਿਹਾ ਕਿ ਭਗਵੰਤ ਮਾਨ ਜੀਓ, ਇਕ ਵਾਰ ਫਿਰ ਤੋਂ ਤੁਹਾਡਾ ਦੋਗਲਾ ਚੇਹਰਾ ਪੰਜਾਬੀਆਂ ਸਾਹਮਣੇ ਹੈ, ਤੁਸੀਂ ਹਮੇਸ਼ਾ ਕਹਿੰਦੇ ਕੁਝ ਹੋ, ਕਰਦੇ ਕੁਝ ਹੋ , ਪੰਜਾਬੀਆਂ ਨੂੰ ਬਹਿਸ ਲਈ ਸੱਦਾ ਦੇ ਕੇ ਹੁਣ ਤੁਸੀਂ ਪੰਜਾਬੀਆਂ ਅਤੇ ਮੀਡੀਆ ਦੇ ਦਾਖਲੇ ’ਤੇ ਸਖ਼ਤ ਪਾਬੰਦੀ ਲਗਾ ਦਿੱਤੀ ਹੈ, ਲੁਧਿਆਣਾ ਨੂੰ ਪੁਲਿਸ ਛਾਉਣੀ ਬਣਾ ਕੇ ਰੱਖ ਦਿੱਤਾ…ਪੰਜਾਬ ਦਿਵਸ ’ਤੇ ਤੁਹਾਡੇ ਵੱਲੋਂ ਸਿਰਜਿਆ ਕਾਲਾ ਦਿਵਸ ਹਮੇਸ਼ਾ ਪੰਜਾਬੀ ਯਾਦ ਰੱਖਣਗੇ ।