ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਦੀ ਸਿਆਸਤ ਵਿੱਚ ਇਸ ਵੇਲੇ ਮੁੜ ਤੋਂ ਸਤਲੁਜ ਯਮੁਨਾ ਲਿੰਕ ਨਹਿਰ ਦਾ ਮੁੱਦਾ ਮੁੜ ਤੋਂ ਸ਼ੁਰੂ ਹੋ ਗਿਆ ਹੈ ਜਿਸ ਨੂੰ ਆਉਣ ਵਾਲੀਆਂ ਹਰਿਆਣਾ ਤੇ ਲੋਕ ਸਭਾ ਦੀਆਂ ਵੋਟਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਇਸ ਨੂੰ ਲੈ ਕੇ ਪੰਜਾਬ ਭਾਜਪਾ ਦੀ ਇਕਾਈ ਵੱਲੋਂ ਪੰਜਾਬ ਦੇ ਹੱਕ ਵਿੱਚ ਤਕੜਾ ਸਟੈਂਡਾ ਰੱਖਿਆ ਗਿਆ ਹੈ। ਜਾਖੜ ਨੇ ਕਿਹਾ ਕਿ ਹਰਿਆਣਾ ਤਾਂ ਬਿਨਾਂ ਐਸਵਾਈਐਲ ਤੋਂ ਹੀ ਵੱਧ ਪਾਣੀ ਦੀ ਵਰਤੋਂ ਕਰ ਰਿਹਾ ਹੈ।
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਭਲਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ ਹੋ ਰਿਹਾ ਹੈ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਐਸਵਾਈਐਲ ਦੇ ਮੁੱਦੇ ਉੱਤੇ ਚਰਚਾ ਕਰਨ ਲਈ ਸੱਦਾ ਦਿੱਤਾ ਸੀ ਪਰ ਜਦੋਂ ਕਿ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਸੰਦੀਪ ਪਾਠਕ ਦਾ ਕਹਿਣਾ ਹੈ ਕਿ ਹਰਿਆਣਾ ਨੂੰ ਉਸ ਦੇ ਹਿੱਸੇ ਦਾ ਪਾਣੀ ਮਿਲੇਗਾ।
ਜਾਖੜ ਨੇ ਕਿਹਾ ਕਿ ਐਸ.ਵਾਈ.ਐਲ ਤੋਂ ਬਿਨਾਂ ਹਰਿਆਣਾ ਨੂੰ ਇਸ ਵੇਲੇ 13.3 ਐਮ.ਏ.ਐਫ ਪਾਣੀ ਮਿਲ ਰਿਹਾ ਹੈ ਜਦਕਿ ਪੰਜਾਬ ਨੂੰ 12.24 ਐਮ.ਏ.ਐਫ ਪਾਣੀ ਮਿਲ ਰਿਹਾ ਹੈ ਜਦਕਿ ਪੰਜਾਬ ਨੂੰ 60 ਫੀਸਦੀ ਦੇ ਅਨੁਪਾਤ ਵਿੱਚ ਉਸਦਾ ਹੱਕ ਮਿਲਣਾ ਚਾਹੀਦਾ ਹੈ। ਜਾਖੜ ਨੇ ਕਿਹਾ ਕਿ ਹਰਿਆਣਾ ਨੂੰ ਐਸਵਾਈਐਲ ਤੋਂ ਬਿਨਾਂ ਵੀ ਪੰਜਾਬ ਨਾਲੋਂ ਵੱਧ ਪਾਣੀ ਮਿਲ ਰਿਹਾ ਹੈ।
ਸੁਨੀਲ ਜਾਖੜ ਨੇ ਕਿਹਾ ਇਸ ਮੁੱਦੇ ਉੱਤੇ ਸਿਆਸਤ ਕਰਨ ਦੀ ਬਜਾਏ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦਾ ਪਾਣੀ ਕਿਵੇਂ ਬਚਾਇਆ ਜਾ ਸਕਦਾ ਹੈ, ਇਸ ਬਾਰੇ ਡੂੰਘਾਈ ਨਾਲ ਅਧਿਐਨ ਕਰਨ ਦੀ ਲੋੜ ਹੈ। ਪੰਜਾਬ ਭਾਜਪਾ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਇੱਕ ਮਤਾ ਪਾਸ ਕੀਤਾ ਗਿਆ ਹੈ ਜਿਸ ਅਨੁਸਾਰ ਪੰਜਾਬ ਦੇ ਪਾਣੀ ਦੀ ਇੱਕ ਬੂੰਦ ਵੀ ਕਿਸੇ ਨੂੰ ਨਹੀਂ ਦਿੱਤੀ ਜਾਵੇਗੀ ਅਤੇ ਨਾ ਹੀ ਐਸਵਾਈਐਲ ਨਹਿਰ ਬਣਨ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਪੰਜਾਬ ਦੇ ਕਿਸਾਨਾਂ ਅਤੇ ਪੰਜਾਬ ਦੇ ਲੋਕਾਂ ਨਾਲ ਇੱਕ ਕਾਨਫਰੰਸ ਕਰੇਗੀ ਜਿਸ ਵਿੱਚ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਦਾ ਹੱਲ ਲੱਭਿਆ ਜਾਵੇਗਾ।