ਬਿਉਰੋ ਰਿਪੋਰਟ – ਪੰਜਾਬ ਵਿੱਚ ਪੰਚਾਇਤੀ ਚੋਣਾਂ (PUNJAB PANCHAYAT ELECTION 2024) ਵਿੱਚ ਨਾਮਜ਼ਦਗੀਆਂ ਦੌਰਾਨ ਹੋਈ ਹਿੰਸਾ ਹੁਣ ਵੀ ਜਾਰੀ ਹੈ । ਜਲਾਲਾਬਾਦ ਦੇ BDO ਦਫਤਰ ਵਿੱਚ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਵਰਕਰਾਂ ਵਿਚਾਲੇ ਝੜਪ ਹੋਇਆ ਹੈ । ਇਸ ਦੌਰਾਨ ਗੋਲੀਆਂ ਚੱਲਣ ਦੀ ਵਜ੍ਹਾ ਕਰਕੇ ਆਮ ਆਦਮੀ ਪਾਰਟੀ ਦੇ ਸਰਪੰਚ ਦੇ ਉਮੀਦਵਾਰ ਨੂੰ ਗੋਲੀ ਵੱਜੀ ਹੈ ।
ਪੰਚਾਇਤੀ ਚੋਣਾਂ ਵਿੱਚ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਇਤਰਾਜ਼ ਲਗਾਏ ਜਾਣੇ ਸਨ, ਜਿਸ ਕਾਰਨ ਅਕਾਲੀ ਦਲ ਦੇ ਆਗੂ ਨੋਨੀ ਮਾਨ ਅਤੇ ਬੌਬੀ ਮਾਨ ਆਪਣੇ ਸਮਰਥਕਾਂ ਸਮੇਤ ਬੀਡੀਪੀਓ ਦਫ਼ਤਰ ਪਹੁੰਚੇ ਸਨ ਅਤੇ ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰ ਵੀ ਮੌਜੂਦ ਸਨ। ਵੇਖ ਦੇ ਹੀ ਵੇਖ ਦੇ ਵਿਵਾਦ ਝਗੜੇ ਵਿੱਚ ਤਬਦੀਲ ਹੋ ਗਿਆ।
ਇਸ ਝਗੜੇ ਆਪ ਦੇ ਸਰਪੰਚ ਉਮੀਦਵਾਰ ਮਨਦੀਪ ਬਰਾੜ ਦੀ ਛਾਤੀ ਵਿੱਚ ਗੋਲੀ ਲੱਗੀ। ਜਿਨ੍ਹਾਂ ਨੂੰ ਫੌਰਨ ਸਿਵਲ ਹਸਪਤਾਲ ਇਲਾਜ ਲਈ ਲਿਆਂਦਾ ਗਿਆ। ਇਸ ਦੌਰਾਨ ਹਸਪਤਾਲ ਪਹੁੰਚੇ ਫਾਜ਼ਿਲਕਾ ਦੇ ਐੱਸ. ਐੱਸ. ਪੀ. ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਅਕਾਲੀ ਦਲ ਨਾਲ ਸੰਬੰਧਤ ਲੋਕਾਂ ‘ਤੇ ਗੋਲੀ ਚਲਾਉਣ ਦੇ ਇਲਜ਼ਾਮ ਲੱਗੇ ਹਨ। ਬਰਾੜ ਦੀ ਛਾਤੀ ‘ਚ ਗੋਲੀ ਵੱਜਣ ਨਾਲ ਉਹ ਗੰਭੀਰ ਜ਼ਖਮੀ ਹੋ ਗਏ । SSP ਨੇ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਸੀਸੀਟੀਵੀ ਖੰਗਾਲੇ ਜਾ ਰਹੇ ਹਨ। ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ।