ਬਿਉਰੋ ਰਿਪੋਰਟ – ਜਲੰਧਰ ਪ੍ਰਸ਼ਾਸਨ ਨੇ ਸਖਤ ਕਾਰਵਾਈ ਕਰਦਿਆਂ ਜ਼ਿਲ੍ਹੇ ਦੇ 50 ਫਰਜ਼ੀ ਟਰੈਵਲ ਏਜੰਟਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਬਾਰੇ ਜਾਣਕਾਰੀ ਦਿੱਤੀ। ਡੀਸੀ ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਇਨ੍ਹਾਂ ਫਰਮਾਂ ਨੇ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣ ਦੇ ਬਾਵਜੂਦ ਆਪਣੇ ਲਾਇਸੈਂਸ ਰੀਨਿਊ ਨਹੀਂ ਕੀਤੇ। ਨੋਟਿਸ ਦਾ ਜਵਾਬ ਨਾ ਦੇਣ ‘ਤੇ ਪ੍ਰਸ਼ਾਸਨ ਨੇ ਸਖ਼ਤ ਕਾਰਵਾਈ ਕੀਤੀ ਅਤੇ ਉਨ੍ਹਾਂ ਦੇ ਲਾਇਸੈਂਸ ਰੱਦ ਕਰ ਦਿੱਤੇ।
ਇਹ ਵੀ ਪੜ੍ਹੋ – ਚੀਫ ਖ਼ਾਲਸਾ ਦੀਵਾਨ ਵੱਲੋਂ 181 ਕਰੋੜ ਦਾ ਬਜਟ ਪਾਸ