ਜਲੰਧਰ: ਜਲੰਧਰ ਪੱਛਮੀ ਉਪ ਚੋਣ ਤੋਂ ਪਹਿਲਾਂ ਦਲ ਬਦਲੀਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਕੱਲ੍ਹ ਭਾਜਪਾ ਦੇ ਕਈ ਆਗੂ ਕਾਂਗਰਸ ਵਿੱਚ ਸ਼ਾਮਲ ਹੋ ਗਏ ਤੇ ਅੱਜ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ, ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਕੌਂਸਲਰ ਰਾਜੀਵ ਓਂਕਾਰ ਟਿੱਕਾ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਹਾਸਲ ਜਾਣਕਾਰੀ ਅਨੁਸਾਰ ਟਿੱਕਾ ਪਿਛਲੇ ਕਾਫੀ ਸਮੇਂ ਤੋਂ ਕਾਂਗਰਸ ਪਾਰਟੀ ਤੋਂ ਨਾਰਾਜ਼ ਸਨ, ਜਿਸ ਕਾਰਨ ਉਨ੍ਹਾਂ ਨੇ ਇਹ ਕਦਮ ਚੁੱਕਿਆ ਹੈ। ਉਹ ਜਲੰਧਰ ਵਿੱਚ ਹੋਣ ਵਾਲੀਆਂ ਉਪ ਚੋਣ ਵਿੱਚ ਕਾਂਗਰਸ ਵੱਲੋਂ ਨਜ਼ਰਅੰਦਾਜ਼ ਕੀਤੇ ਜਾਣ ਤੋਂ ਨਾਰਾਜ਼ ਸਨ।
ਦੱਸ ਦਈਏ ਕਿ ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਸੁਰਿੰਦਰ ਕੌਰ ਨੂੰ ਉਮੀਦਵਾਰ ਬਣਾਇਆ ਹੈ। ਪਰ ਕਈ ਕੌਂਸਲਰ ਅਤੇ ਆਗੂ ਸੁਰਿੰਦਰ ਕੌਰ ਨੂੰ ਟਿਕਟ ਮਿਲਣ ਤੋਂ ਨਾਰਾਜ਼ ਸਨ, ਕਿਉਂਕਿ ਉਹ ਵੀ ਟਿਕਟ ਲਈ ਦਾਅਵੇਦਾਰੀ ਪੇਸ਼ ਕਰ ਰਹੇ ਸਨ।
ਹੁਣ ਟਿੱਕਾ ਨੇ ਅਸਤੀਫ਼ਾ ਦੇ ਕੇ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ। ਟਿੱਕਾ ਦਾ ਜਲੰਧਰ ਵੈਸਟ ਹਲਕੇ ਵਿੱਚ ਕਾਫੀ ਪ੍ਰਭਾਵ ਹੈ। ਉਨ੍ਹਾਂ ਨੇ ਪੱਛਮੀ ਹਲਕੇ ਤੋਂ ਟਿਕਟ ਲਈ ਵੀ ਦਾਅਵਾ ਪੇਸ਼ ਕੀਤਾ ਸੀ। ਪਰ ਕਾਂਗਰਸ ਨੇ ਉਨ੍ਹਾਂ ਨੂੰ ਟਿਕਟ ਨਾ ਦੇਣ ਦੀ ਬਜਾਏ ਸੁਰਿੰਦਰ ਕੌਰ ਨੂੰ ਟਿਕਟ ਦੇ ਦਿੱਤੀ।