Punjab

ਜਲੰਧਰ ਜ਼ਿਮਨੀ ਚੋਣ : ਕਾਂਗਰਸ ਵੱਲੋਂ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

Jalandhar by-election: Congress releases list of 40 star campaigners

ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਸਟਾਰ ਪ੍ਰਚਾਰਕਾਂ ਦੀ ਲਿਸਟ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਸਹਿਤ 40 ਹੋਰ ਨੇਤਾਵਾਂ ਦਾ ਨਾਮ ਵੀ ਸ਼ਾਮਲ ਹੈ।

ਇਸ ਸੂਚੀ ਵਿੱਚ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਪ੍ਰਤਾਪ ਸਿੰਘ ਬਾਜਵਾ, ਮਨੀਸ਼ ਤਿਵਾੜੀ ਸਣੇ ਕਈ ਹੋਰ ਆਗੂਆਂ ਦੇ ਨਾਮ ਵੀ ਸ਼ਾਮਲ ਹਨ।

ਕਾਂਗਰਸ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਲਈ ਜਲੰਧਰ ਦੇ ਵੱਖ-ਵੱਖ ਹਿੱਸਿਆਂ ਵਿਚ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਮੂੰਹ ਤੋੜਵਾਂ ਜਵਾਬ ਦੇਣ।

ਦੱਸ ਦਈਏ ਕਿ ਇਸੇ ਸਾਲ ਜਨਵਰੀ ਵਿੱਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦਾ ਦੇਹਾਂਤ ਹੋ ਗਿਆ ਸੀ। ਜਿਸ ਤੋਂ ਜਲੰਧਰ ਲੋਕ ਸਭਾ ਹਲਕੇ ਲਈ ਜ਼ਿਮਣੀ ਚੋਣਾਂ ਹੋ ਰਹੀਆਂ ਹਨ। ਕਾਂਗਰਸ ਨੇ ਮਰਹੂਮ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੂੰ ਆਪਣੇ ਉਮੀਦਵਾਰ ਵਜੋ ਮੈਦਾਨ ਵਿੱਚ ਉਤਾਰਿਆ ਹੈ।