The Khalas Tv Blog Punjab ਕੋਰੋਨਾ ਨਾਲ ਜਲੰਧਰ ਦੇ ਡੀਐੱਸਪੀ ਦੀ ਮੌਤ
Punjab

ਕੋਰੋਨਾ ਨਾਲ ਜਲੰਧਰ ਦੇ ਡੀਐੱਸਪੀ ਦੀ ਮੌਤ

‘ਦ ਖ਼ਾਲਸ ਬਿਊਰੋ :- ਕੋਰੋਨਾ ਵਾਇਰਸ ਦੇ ਮੁੜ ਤੋਂ ਕਈ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਨੂੰ ਲੈ ਕੇ ਸਾਰੀਆਂ ਸੂਬਾਂ ਸਰਕਾਰਾਂ ਗੰਭੀਰ ਹਨ ਅਤੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਕਈ ਅਹਿਮ ਕਦਮ ਚੁੱਕ ਰਹੀ ਹੈ। ਜਲੰਧਰ ਜ਼ਿਲ੍ਹੇ ਦੇ ਡੀਐੱਸਪੀ ਵਰਿੰਦਰਪਾਲ ਸਿੰਘ ਦੀ ਅੱਜ ਸਵੇਰੇ ਕੋਰੋਨਾ ਮਹਾਂਮਾਰੀ ਕਰਕੇ ਮੌਤ ਹੋ ਗਈ ਹੈ। ਉਨ੍ਹਾਂ ਦਾ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ਼ ਚੱਲ ਰਿਹਾ ਸੀ ਅਤੇ ਅੱਜ ਇਲਾਜ ਦੌਰਾਨ ਮੌਤ ਹੋ ਗਈ।

ਪੰਜਾਬ ਵਿੱਚ ਕੋਰੋਨਾ ਮਹਾਂਮਾਰੀ ਦਾ ਕਹਿਰ ਦਿਨੋ-ਦਿਨ ਵੱਧ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਲੋਕ ਇਸ ਦੀ ਚਪੇਟ ‘ਚ ਆ ਰਹੇ ਹਨ। ਸੂਬਾ ਸਰਕਾਰਾਂ ਵੱਲੋਂ ਵਾਰ-ਵਾਰ ਲੋਕਾਂ ਨੂੰ ਮਾਸਕ ਲਗਾਉਣ ਅਤੇ ਸਮਾਜਿਕ ਦੂਰੀ ਦਾ ਧਿਆਨ ਰੱਖਣ ਲਈ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕੋਰੋਨਾ ਦੀ ਵੱਧਦੀ ਲਾਗ ਨੂੰ ਕਾਬੂ ਕੀਤਾ ਜਾ ਸਕੇ।

ਜਾਣਕਾਰੀ ਮੁਤਾਬਕ ਬੀਤੇ ਦਿਨੀਂ ਪੰਜਾਬ ਵਿੱਚ ਕੋਰੋਨਾ ਨਾਲ 22 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਹੁਸ਼ਿਆਰਪੁਰ ਜ਼ਿਲ੍ਹੇ ‘ਚ ਕੋਰੋਨਾ ਦੇ 211 ਕੇਸਾਂ ਦੀ ਪੁਸ਼ਟੀ ਹੋਈ ਹੈ। ਵੱਧਦੇ ਕੋਰੋਨਾ ਮਾਮਲਿਆਂ ਨੂੰ ਦੇਖਦਿਆਂ ਸੂਬਾ ਸਰਕਾਰ ਵੀ ਚੌਕੰਨੀ ਹੋ ਗਈ ਹੈ ਅਤੇ ਕੋਵਿਡ-19 ਦੀ ਰੋਕਥਾਮ ਲਈ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਨਾਈਟ ਕਰਫਿਊ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਸਕੂਲਾਂ ਨੂੰ ਵੀ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ, ਤਾਂ ਜੋ ਸਮਾਂ ਰਹਿੰਦੇ ਮਹਾਂਮਾਰੀ ਨੂੰ ਕੰਟਰੋਲ ਕੀਤਾ ਜਾ ਸਕੇ।

Exit mobile version