The Khalas Tv Blog Punjab ਜਲੰਧਰ : ਇਨ੍ਹਾਂ ਸਕੂਲਾਂ ‘ਚ ਮੁੜ ਛੁੱਟੀਆਂ , DC ਨੇ ਜਾਰੀ ਕੀਤਾ ਨੋਟੀਫ਼ਿਕੇਸ਼ਨ …
Punjab

ਜਲੰਧਰ : ਇਨ੍ਹਾਂ ਸਕੂਲਾਂ ‘ਚ ਮੁੜ ਛੁੱਟੀਆਂ , DC ਨੇ ਜਾਰੀ ਕੀਤਾ ਨੋਟੀਫ਼ਿਕੇਸ਼ਨ …

ਜਲੰਧਰ ਵਿੱਚ ਪਾਣੀ ਦਾ ਕਹਿਰ ਸਭ ਤੋਂ ਵੱਧ ਦੇਖਣ ਨੂੰ ਮਿਲਿਆ ਹੈ। ਜਿਸ ਕਰਕੇ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਬਲਾਕ ਲੋਹੀਆਂ ਖ਼ਾਸ ਅਤੇ ਸਬ ਡਵੀਜ਼ਨ ਸ਼ਾਹਕੋਟ ਦੇ 4 ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਹੈ। ਮੁੰਡੀ ਚੋਹਲੀਆਂ, ਮੁੰਡੀ ਕਾਸੂ, ਮੁੰਡੀ ਸ਼ਹਿਰੀਆਂ ਅਤੇ ਧੱਕਾ ਬਸਤੀ ਦੇ ਪ੍ਰਾਇਮਰੀ ਸਕੂਲਾਂ ਵਿੱਚ 24 ਜੁਲਾਈ ਤੋਂ 26 ਜੁਲਾਈ ਤੱਕ ਛੁੱਟੀਆਂ ਐਲਾਨ ਕੀਤੀਆਂ ਹਨ। ਇਹਨਾਂ ਸਕੂਲਾਂ ਵਿੱਚ ਰਾਹਤ ਕੈਂਪ ਲਗਾਏ ਗਏ ਹਨ। ਜਿਸ ਕਰਕੇ ਬੱਚਿਆਂ ਨੂੰ ਸਕੂਲ ਵਿੱਚ ਨਾ ਆਉਣ ਲਈ ਕਿਹਾ ਗਿਆ ਹੈ।

ਡੀਸੀ ਵਿਸ਼ੇਸ਼ ਸਾਰੰਗਲ ਨੇ ਪ੍ਰਾਇਮਰੀ ਸਕੂਲ ਮੁੰਡੀਆ ਚੋਲੀਆ, ਮੁੰਡੀਆਂ ਸ਼ਹਿਰੀਆਂ, ਢੱਕਾ ਬਸਤੀ, ਮੁੰਡੀ ਕਾਸੂ ਨੂੰ 26 ਜੁਲਾਈ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਇਸ ਵੇਲੇ ਚਾਰੇ ਸਕੂਲਾਂ ਵਿੱਚ ਛੁੱਟੀਆਂ ਕੀਤੀਆਂ ਜਾ ਰਹੀਆਂ ਹਨ ਕਿਉਂਕਿ ਪਿੰਡ ਵਿੱਚ ਹੜ੍ਹ ਦਾ ਪਾਣੀ ਭਰ ਗਿਆ ਹੈ।

ਘਰ, ਸਕੂਲ, ਸੜਕਾਂ, ਖੇਤ ਸਭ ਪਾਣੀ ਵਿੱਚ ਡੁੱਬ ਗਏ ਹਨ। ਇੱਥੇ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਸਕੂਲਾਂ ਨੂੰ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ। ਇਸ ਤੋਂ ਪਹਿਲਾਂ ਜਲੰਧਰ ਦੀ ਸਬ-ਡਵੀਜ਼ਨ ਸ਼ਾਹਕੋਟ ਦੇ 18 ਸਕੂਲਾਂ ਵਿੱਚ ਛੁੱਟੀਆਂ ਵਧਾ ਦਿੱਤੀਆਂ ਗਈਆਂ ਸਨ। ਇਸ ਤੋਂ ਬਾਅਦ 15 ਸਕੂਲ ਮੁੜ ਚਾਲੂ ਹੋ ਗਏ ਪਰ ਲੋਹੀਆਂ ਤਹਿਸੀਲ ਦੇ 3 ਸਕੂਲਾਂ ਵਿੱਚ ਛੁੱਟੀਆਂ ਜਾਰੀ ਹਨ।

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਇਸ ਤੋਂ ਪਹਿਲਾਂ ਪ੍ਰਾਇਮਰੀ ਸਕੂਲ ਮੁੰਡੀਆ ਚੋਲੀਆ, ਮੁੰਡੀਆ ਸ਼ਹਿਰੀਆਂ ਅਤੇ ਢੱਕਾ ਬਸਤੀ ਨੂੰ 22 ਜੁਲਾਈ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਸਨ। ਹੁਣ ਮੁੰਡੀ ਕਾਸੂ ਸਕੂਲ ਨੂੰ ਵੀ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਅਤੇ ਛੁੱਟੀਆਂ 26 ਜੁਲਾਈ ਤੱਕ ਵਧਾ ਦਿੱਤੀਆਂ ਗਈਆਂ ਹਨ।

Exit mobile version