ਬਿਉਰੋ ਰਿਪੋਰਟ: ਖਡੂਰ ਸਾਹਿਬ ਤੋਂ ਐੱਮਪੀ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਜਲੰਧਰ ਪੁਲਿਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਜਲੰਧਰ ਵਿੱਚ ਦਿਹਾਤ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਫਲੋਰ ਦੇ ਕੋਲ ਪੁਲਿਸ ਨੇ ਨਾਕਾ ਲਾਇਆ ਹੋਇਆ ਸੀ। ਉਧਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਦਾ ਇਸ ਤੇ ਬਿਆਨ ਸਾਹਮਣੇ ਆਇਆ ਹੈ ।
ਹਰਪ੍ਰੀਤ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਦੱਸਿਆ ਕਿ ਪੁੱਤਰ ਦੀ ਗ੍ਰਿਫਤਾਰੀ ਨਸ਼ੇ ਵਾਲਿਆਂ ਦੀ ਸਪੋਰਟ ਨਾਲ ਹੋਈ ਹੈ,ਉਨ੍ਹਾਂ ਦਾ ਦਬਦਬਾ ਚੱਲ ਰਿਹਾ ਹੈ । ਪਿਤਾ ਨੇ ਕਿਹਾ ਕਿ ਅਸੀਂ ਦੁਪਹਿਰ ਤੋਂ ਬਾਅਦ ਫ਼ੋਨ ਲਾ ਰਹੇ ਸੀ ਪਰ ਹਰਪ੍ਰੀਤ ਸਿੰਘ ਦਾ ਫੋਨ ਬੰਦ ਆ ਰਿਹਾ ਸੀ। ਉਨ੍ਹਾਂ ਦੇ ਸਾਥੀਆਂ ਤੋਂ ਪੁੱਛ-ਗਿੱਛ ਕੀਤੀ। ਫਿਰ ਰਾਤੀਂ ਪਤਾ ਲੱਗਾ ਕਿ ਉਸ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪਰ ਉਨ੍ਹਾਂ ਨੂੰ ਸਰਕਾਰ ਜਾਂ ਪਲਿਸ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।
ਪਿਤਾ ਨੇ ਕਿਹਾ ਸਾਨੂੰ ਨਹੀਂ ਪਤਾ ਕਿ ਉਨ੍ਹਾਂ ਨੂੰ ਕਿੱਥੋਂ ਗ੍ਰਿਫ਼ਤਾਰ ਕੀਤਾ ਗਿਆ ਹੈ, ਸਾਨੂੰ ਵੀ ਮੀਡੀਆ ਤੋਂ ਹੀ ਪਤਾ ਲੱਗਾ ਕਿ ਫਿਲੌਰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ, ਪਰ ਉਨ੍ਹਾਂ ਦਾ ਫਿਲੌਰ ਜਾਣ ਦਾ ਕੋਈ ਮਕਸਦ ਨਹੀਂ ਸੀ, ਇਹ ਸਾਡੇ ਪਰਿਵਾਰ ਨੂੰ ਬਦਨਾਮ ਕਰਨ ਲਈ ਵੱਡੀ ਸਾਜ਼ਿਸ਼ ਕੀਤੀ ਗਈ ਹੈ, ਲੋਕਾਂ ਨੂੰ ਅਜਿਹੀਆਂ ਕਾਰਵਾਈਆਂ ਤੋਂ ਬਾਜ਼ ਆਉਣਾ ਚਾਹੀਦਾ।
ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਨਸ਼ੇ ਦਾ ਐਨਾ ਵੱਡਾ ਕਾਰੋਬਾਰ ਹੈ, ਪਰ ਉਨ੍ਹਾਂ ਨੂੰ ਫੜਨ ਲਈ ਕੋਈ ਹਥਿਆਰ ਨਹੀਂ ਹੈ, ਬਲਕਿ ਆਮ ਲੋਕਾਂ ਨੂੰ ਬਦਨਾਮ ਕਰਕੇ ਇਸ ਲਾਈਨ ‘ਚ ਧੱਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਇਹ ਇੱਕ ਘਿਨੌਣੀ ਸਾਜ਼ਿਸ਼ ਹੈ, ਲੋਕਾਂ ਨੂੰ ਇਸ ਖ਼ਿਲਾਫ਼ ਆਵਾਜ਼ ਚੁੱਕਣੀ ਚਾਹੀਦੀ ਹੈ। ਉਨ੍ਹਾਂ ਅਹਿਮ ਜਾਣਕਾਰੀ ਦਿੱਤੀ ਕਿ ਹਰਪ੍ਰੀਤ ਸਿਂਘ ਨੇ ਅੱਜ ਬਾਘਾਪੁਰਾਣਾ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੇ ਇੱਕ ਪ੍ਰੋਗਰਾਮ ਵਿੱਚ ਜਾਣਾ ਸੀ।