Punjab

ਪੰਜਾਬ ਪੁਲਿਸ ਨੇ ਆਪਣੀਆਂ ਪ੍ਰਾਪਤੀਆਂ ਦਾ ਕੀਤਾ ਗੁਣ-ਗਾਣ

‘ਦ ਖ਼ਾਲਸ ਬਿਊਰੋ : ਗੈਂ ਗਸਟਰ ਲਾਰੈਂਸ ਬਿਸ਼ਨੋਈ ਅਤੇ ਹਰਵਿੰਦਰ ਰਿੰਦਾ ਨਾਲ ਸਬੰਧਤ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼ ਕਰਨ ਦੇ ਥੋੜੇ ਦਿਨਾਂ ਬਾਅਦ, ਪੰਜਾਬ ਪੁਲਿਸ ਵੱਲੋਂ ਇਸ ਗਿਰੋਹ ਦੇ 9 ਸ਼ਾ ਰਪ ਸ਼ੂਟ ਰਾਂ ਸਮੇਤ 13 ਹੋਰ ਸਾਥੀਆਂ ਨੂੰ ਗ੍ਰਿਫਤਾ ਰ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰਜ਼ ਸੁਖਚੈਨ ਸਿੰਘ ਗਿੱਲ ਨੇ ਦਿੱਤੀ। ਜਲੰਧਰ ਦਿਹਾਤੀ ਪੁਲਿਸ ਨੇ ਵਿਸ਼ੇਸ਼ ਟੀਮਾਂ ਦੀ ਅਗਵਾਈ ਵਿੱਚ ਦੋ ਹਫ਼ਤਿਆਂ ਤੱਕ ਚੱਲੇ ਆਪ੍ਰੇਸ਼ਨ ਉਪਰੰਤ ਇਹਨਾਂ ਮੁਲਜ਼ਮਾਂ ਨੂੰ ਕਾਬੂ ਕੀਤਾ।

ਫੜੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਤੋਂ ਅਵਤਾਰ ਉਰਫ ਮੰਗਲ, ਜੋਬਨਪ੍ਰੀਤ, ਅਕਾਸ਼ਦੀਪ, ਹਰਪ੍ਰੀਤ ਉਰਫ ਕਾਕਾ, ਅਰਸ਼ਦੀਪ, ਲਵਜੀਤ ਅਤੇ ਰੇਸ਼ਮ ਉਰਫ ਬਾਓ;  ਫਿਰੋਜ਼ਪੁਰ ਤੋਂ ਗੁਰਪ੍ਰੀਤ ਉਰਫ ਘੁਮਾ ਸ਼ੂਟਰ, ਬੌਬੀ ਉਰਫ ਬਾਬਾ ਅਤੇ ਸੋਨੂੰ ਉਰਫ ਪੁਲਾ; ਜਲੰਧਰ ਤੋਂ ਗੁਰਪ੍ਰੀਤ ਉਰਫ ਗੋਪੀ ਅਤੇ ਹਰਮਨ ਕਲਸੀ; ਕਪੂਰਥਲਾ ਤੋਂ ਬਲਵਿੰਦਰ ਉਰਫ ਬਿੱਲਾ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 13 ਆਧੁਨਿਕ ਹਥਿਆ ਰ ਅਤੇ 18 ਕਾਰਤੂਸ ਵੀ ਬਰਾਮਦ ਕੀਤੇ ਹਨ।

ਆਈਜੀਪੀ ਨੇ ਦੱਸਿਆ ਕਿ 29 ਜੂਨ, 2022 ਨੂੰ ਇਸ ਗਰੋਹ ਦੇ 11 ਮੈਂਬਰਾਂ ਦੀ ਗ੍ਰਿਫ ਤਾਰੀ ਤੋਂ ਬਾਅਦ, ਜਲੰਧਰ ਦਿਹਾਤੀ ਪੁਲਿਸ ਇਸ ਗਿ ਰੋਹ ਦੇ ਬਾਕੀ ਸਾਥੀਆਂ ਨੂੰ ਗ੍ਰਿਫ ਤਾਰ ਕਰਨ ਲਈ ਕੁਝ ਸੁਰਾਗਾਂ ‘ਤੇ ਕੰਮ ਕਰ ਰਹੀ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫ ਤਾਰ ਕੀਤੇ ਗਏ ਸਾਰੇ ਵਿਅਕਤੀ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਇਹਨਾਂ ਖਿਲਾਫ ਲੁਧਿਆਣਾ, ਅੰਮ੍ਰਿਤਸਰ, ਫਿਰੋਜ਼ਪੁਰ, ਤਰਨਤਾਰਨ, ਜਲੰਧਰ, ਖੰਨਾ, ਮੋਹਾਲੀ ਅਤੇ ਪਟਿਆਲਾ ਸਮੇਤ ਹੋਰਨਾਂ ਜ਼ਿਲ੍ਹਿਆਂ ਵਿੱਚ ਘਿਨਾਉਣੇ ਅਪਰਾਧਿਕ ਮਾਮਲੇ ਦਰਜ ਹਨ।

ਉਨ੍ਹਾਂ ਕਿਹਾ ਕਿ ਇਹ ਗਿਰੋਹ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਦੇ ਕਾਫੀ ਜ਼ਿਲ੍ਹਿਆਂ ਵਿੱਚ ਸਰਗਰਮ ਹੈ ਅਤੇ ਗ੍ਰਿਫ਼ ਤਾਰ ਕੀਤੇ ਗਏ ਅਪ ਰਾਧੀ ਕਤ ਲ, ਹਥਿਆ ਰਬੰ ਦ ਡ ਕੈਤੀ, ਸੰਗਠਿਤ ਫਿਰੌਤੀ ਅਤੇ ਹਾਈਵੇ ਡ ਕੈਤੀ ਸਮੇਤ ਹੋਰ ਕਈ ਅਪਰਾਧਾਂ ਵਿੱਚ ਸ਼ਾਮਲ ਸਨ। ਆਈਜੀਪੀ ਸੁਖਚੈਨ ਗਿੱਲ ਨੇ ਕਿਹਾ ਕਿ ਇਸ ਗਿਰੋਹ ਦਾ ਪਰਦਾਫਾਸ਼ ਕਰਨ ਤੋਂ ਬਾਅਦ, ਪੰਜਾਬ ਪੁਲਿਸ ਨੇ ਘੱਟੋ-ਘੱਟ ਪੰਜ ਕ ਤਲਾਂ ਅਤੇ ਸੱਤ ਹਥਿ ਆਰ ਬੰਦ ਡਕੈ ਤੀਆਂ ਨੂੰ ਨਾਕਾਮ ਕੀਤਾ ਹੈ।

ਐਸਐਸਪੀ ਜਲੰਧਰ ਦਿਹਾਤੀ ਸਵਪਨ ਸ਼ਰਮਾ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਇਸ ਗਿਰੋਹ ਨੂੰ ਘੁੰਮਾ ਅਤੇ ਗੋਪੀ ਵੱਲੋਂ ਚਲਾਇਆ ਜਾ ਰਿਹਾ ਸੀ। ਇਹ ਦੋਵੇਂ ਮਾਰਕਸ ਉਰਫ ਮੱਸਾ ਦੇ ਸਾਥੀ ਸਨ ਜੋ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਬਿਸ਼ਨੋਈ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ। ਫਿਰੋਜ਼ਪੁਰ ਦਾ ਵਾਸੀ ਮੱਸਾ 18 ਅਪਰਾਧਿਕ ਕੇਸਾਂ ਕਾਰਨ ਜੇਲ੍ਹ ਵਿੱਚ ਬੰਦ ਹੈ।

ਫੜੇ ਗਏ ਵਿਅਕਤੀਆਂ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਨੇ ਦੱਸਿਆ ਕਿ ਗੁਰਪ੍ਰੀਤ ਗੋਪੀ ਅਤੇ ਜੋਬਨਪ੍ਰੀਤ, ਜਿਨ੍ਹਾਂ ਵਿਰੁੱਧ ਸੱਤ ਅ ਪਰਾ ਧਿਕ ਮਾਮ ਲੇ ਦਰਜ ਹਨ, ਬੰਬੀਹਾ-ਪਿੰਦਾ ਗਰੋਹ ਦੇ ਤਿੰਨ ਮੈਂਬਰਾਂ ਦਾ ਕ ਤਲ ਕਰਨ ਦੀ ਯੋਜਨਾ ਬਣਾ ਰਹੇ ਸਨ। ਉਹਨਾਂ ਅੱਗੇ ਕਿਹਾ ਕਿ ਇਸ ਸਬੰਧ ਵਿੱਚ ਰੇਕੀ ਵੀ ਕੀਤੀ ਜਾ ਚੁੱਕੀ ਸੀ ਅਤੇ ਮੱਧ ਪ੍ਰਦੇਸ਼ ਤੋਂ ਇੱਕ ਹਥਿ ਆਰ ਸਪਲਾਇਰ ਤੋਂ ਹਥਿ ਆਰ ਵੀ ਮੰਗਵਾਏ ਗਏ ਸਨ।

ਉਨ੍ਹਾਂ ਦੱਸਿਆ ਕਿ ਰੇਸ਼ਮ ਉਰਫ਼ ਬਾਓ ਅਤੇ ਗੁਰਪ੍ਰੀਤ ਉਰਫ਼ ਘੁੰਮਾ ਸ਼ੂ ਟਰ, ਜਿਨ੍ਹਾਂ ਖ਼ਿਲਾਫ਼ ਵੀ ਸੱਤ ਅਪਰਾ ਧਿਕ ਮਾਮਲੇ ਦਰਜ ਹਨ, ਆਪਣੇ ਕੱਟ ੜ ਵਿਰੋ ਧੀ ਬੰਬੀਹਾ-ਗੌਂਡਰ ਗੈਂ ਗ ਦੇ ਦੋ ਵਿਅਕਤੀਆਂ ਦਾ ਕਤ ਲ ਕਰਨ ਦੀ ਯੋਜਨਾ ਬਣਾ ਰਹੇ ਸਨ।

ਜ਼ਿਕਰਯੋਗ ਹੈ ਕਿ ਪੁਲਿਸ ਹੁਣ ਉਨ੍ਹਾਂ ਵਿਅਕਤੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਫੜਨ ਲਈ ਕੰਮ ਕਰ ਰਹੀ ਹੈ, ਜਿਨ੍ਹਾਂ ਨੇ ਮੁਲਜ਼ ਮਾਂ ਨੂੰ ਪਨਾਹ, ਵਿੱਤੀ ਅਤੇ ਲੌਜਿਸਟਿਕ ਸਹਾਇਤਾ ਪ੍ਰਦਾਨ ਕੀਤੀ ਸੀ। ਇਸ ਤੋਂ ਇਲਾਵਾ ਮੱਧ ਪ੍ਰਦੇਸ਼ ਤੋਂ ਹਥਿ ਆਰਾਂ ਦੇ ਸਪਲਾਇਰਾਂ ਨੂੰ ਗ੍ਰਿਫਤਾਰ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ। ਆਉਣ ਵਾਲੇ ਸਮੇਂ ਵਿੱਚ ਇਸ ਮਾਮਲੇ ਵਿੱਚ ਹੋਰ ਗ੍ਰਿਫ਼ ਤਾਰੀਆਂ ਹੋਣ ਦੀ ਸੰਭਾਵਨਾ ਹੈ।