The Khalas Tv Blog Punjab ਜਲੰਧਰ ਪੁਲਿਸ ਨੇ 9 ਨਸ਼ਾ ਤਸਕਰ ਕੀਤੇ ਕਾਬੂ: 1.11 ਲੱਖ ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ
Punjab

ਜਲੰਧਰ ਪੁਲਿਸ ਨੇ 9 ਨਸ਼ਾ ਤਸਕਰ ਕੀਤੇ ਕਾਬੂ: 1.11 ਲੱਖ ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ

ਪੰਜਾਬ ਦੇ ਜਲੰਧਰ ਵਿੱਚ ਥਾਣਾ ਸਿਟੀ ਪੁਲਿਸ ਨੇ ਇੱਕ ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ ਸਮੇਤ ਕਰੀਬ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਦਿੱਤੀ ਹੈ। ਪੁਲਿਸ ਨੇ ਇਸ ਸਬੰਧੀ ਕਈ ਥਾਵਾਂ ’ਤੇ ਛਾਪੇਮਾਰੀ ਕਰਕੇ ਵੱਡੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਕੀਤੇ ਹਨ।

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ- ਜਲੰਧਰ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਨੈੱਟਵਰਕ ਨੂੰ ਵੱਡਾ ਝਟਕਾ ਦਿੱਤਾ ਹੈ। ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਸ਼ੇ ਦੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 9 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ 1.11 ਲੱਖ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫੜੇ ਗਏ ਸਾਰੇ ਮੁਲਜ਼ਮਾਂ ਦੇ ਕ੍ਰਾਈਮ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਪੁਲਿਸ ਨੇ ਆਗਰਾ ਵਿੱਚ ਕਰੀਬ ਤਿੰਨ ਦਿਨਾਂ ਤੱਕ ਛਾਪੇਮਾਰੀ ਜਾਰੀ ਰੱਖੀ। ਪੁਲਸ ਨੇ ਸੁਮਿਤ ਨੂੰ ਉਥੋਂ ਗ੍ਰਿਫਤਾਰ ਕਰ ਲਿਆ। ਇਹ ਮਾਮਲਾ ਚਾਰ ਲੋਕਾਂ ਖਿਲਾਫ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ ਇਸ ਮਾਮਲੇ ‘ਚ ਹੋਰਾਂ ਨੂੰ ਨਾਮਜ਼ਦ ਕੀਤਾ ਗਿਆ ਸੀ।

ਆਗਰਾ ਤੋਂ ਸੁਮਿਤ ਦੀ ਗ੍ਰਿਫਤਾਰੀ ਤੋਂ ਬਾਅਦ ਪੁਲਸ ਨੇ ਇਕ-ਇਕ ਕਰਕੇ ਕਰੀਬ 9 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਲਦੀ ਹੀ ਪੁਲਿਸ ਕਮਿਸ਼ਨਰ ਪ੍ਰੈੱਸ ਕਾਨਫਰੰਸ ਕਰਕੇ ਮਾਮਲੇ ਦੀ ਜਾਣਕਾਰੀ ਸਾਂਝੀ ਕਰਨਗੇ। ਦੱਸ ਦੇਈਏ ਕਿ ਕਮਿਸ਼ਨਰੇਟ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।

 

Exit mobile version