ਜਲੰਧਰ ਦੇ ਬੱਸ ਸਟੈਂਡ ‘ਤੇ ਦੋ ਕਥਿਤ ਤੋਰ ਉੱਤੇ ਸ਼ਰਾਬੀ ਕੁੜੀਆਂ ਨੇ ਖੂਬ ਹੰਗਾਮਾ ਕੀਤਾ ਅਤੇ ਆਪਸ ‘ਚ ਭਿੜ ਗਈਆਂ। ਇਹ ਦੇਖ ਕੇ ਲੋਕ ਇਕੱਠੇ ਹੋ ਗਏ ਅਤੇ ਉਨ੍ਹਾਂ ਨੂੰ ਛੁਡਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਪਰ ਜੋ ਵੀ ਉਨ੍ਹਾਂ ਨੂੰ ਬਚਾਉਣ ਲਈ ਆਉਂਦਾ ਉਹ ਉਸ ਨੂੰ ਦੰਦਾ ਨਾਲ ਕੱਟਣ ਦੀ ਕੋਸ਼ਿਸ਼ ਕਰਦੀਆਂ। ਲੜਦੇ ਹੋਏ ਦੋਵੇਂ ਫੁੱਟਪਾਥ ‘ਤੇ ਡਿੱਗ ਪਈਆਂ। ਲੋਕਾਂ ਨੇ ਉਨ੍ਹਾਂ ਦਾ ਨਸ਼ਾ ਉਤਾਰਨ ਲਈ ਉਨ੍ਹਾਂ ਨੂੰ ਨਿੰਬੂ ਚੱਟਾਇਆ।
ਇਸ ਸਬੰਧੀ ਸੂਚਨਾ ਮਿਲਣ ’ਤੇ ਪੁਲੀਸ ਮੌਕੇ ’ਤੇ ਪੁੱਜੀ। ਫਿਰ ਦੋਵੇਂ ਸ਼ਰਾਬ ਦੇ ਨਸ਼ੇ ‘ਚ ਝੂਮ ਰਹੀਆਂ ਸਨ। ਪੁਲਿਸ ਨੇ ਦੋਵਾਂ ਦੇ ਪਰਿਵਾਰ ਵਾਲਿਆਂ ਨੂੰ ਬੁਲਾ ਕੇ ਉਨ੍ਹਾਂ ਦੇ ਹਵਾਲੇ ਕਰ ਦਿੱਤਾ। ਕੁੜੀਆਂ ਦੇ ਇਸ ਹੰਗਾਮੇ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਵੀਡੀਓ ‘ਚ ਦੋਵਾਂ ਦੇ ਨਾਲ ਇਕ ਲੜਕੀ ਵੀ ਨਜ਼ਰ ਆ ਰਹੀ ਹੈ। ਇਹ ਵੀਡੀਓ ਮੰਗਲਵਾਰ ਦੇਰ ਸ਼ਾਮ ਦਾ ਦੱਸਿਆ ਜਾ ਰਿਹਾ ਹੈ।
ਮੌਕੇ ‘ਤੇ ਮੌਜੂਦ ਰਾਮੂ ਨਾਂ ਦੇ ਵਿਅਕਤੀ ਨੇ ਦੱਸਿਆ ਕਿ ਦੋਵੇਂ ਲੜਕੀਆਂ ਨਸ਼ੇ ‘ਚ ਸਨ। ਦੋਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਅਤੇ ਜਦੋਂ ਗੱਲ ਵਧ ਗਈ ਤਾਂ ਉਨ੍ਹਾਂ ਦੀ ਲੜਾਈ ਹੋ ਗਈ। ਮੌਕੇ ‘ਤੇ ਮੌਜੂਦ ਦੁਕਾਨਦਾਰਾਂ ਨੇ ਦੱਸਿਆ ਕਿ ਦੋਵੇਂ ਲੜਕੀਆਂ ਨੇਪਾਲੀ ਭਾਸ਼ਾ ‘ਚ ਗੱਲ ਕਰ ਰਹੀਆਂ ਸਨ।
ਮੌਕੇ ‘ਤੇ ਪਹੁੰਚੇ ਏ.ਐਸ.ਆਈ ਕੁਲਵੰਤ ਸਿੰਘ ਨੇ ਦੱਸਿਆ ਕਿ ਇੱਕ ਨੇਪਾਲੀ ਵਿਅਕਤੀ ਨੂੰ ਮੌਕੇ ‘ਤੇ ਬੁਲਾਇਆ ਗਿਆ ਅਤੇ ਉਸ ਨੇ ਲੜਕੀਆਂ ਦੀ ਭਾਸ਼ਾ ਸਮਝ ਲਈ ਅਤੇ ਫਿਰ ਪਰਿਵਾਰ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ। ਜਾਣਕਾਰੀ ਮੁਤਾਬਕ ਇਨ੍ਹਾਂ ‘ਚੋਂ ਇਕ ਲੜਕੀ ਉਹੀ ਹੈ, ਜਿਸ ਨੇ ਕੁਝ ਦਿਨ ਪਹਿਲਾਂ ਗੜ੍ਹਾ ‘ਚ ਹੰਗਾਮਾ ਮਚਾਇਆ ਸੀ। ਉਸ ਨੇ ਆਟੋ ਤੋਂ ਹੇਠਾਂ ਉਤਰਨ ਤੋਂ ਇਨਕਾਰ ਕਰ ਦਿੱਤਾ। ਇਸ ਦੀ ਵੀਡੀਓ ਵੀ ਸਾਹਮਣੇ ਆਈ ਸੀ।