The Khalas Tv Blog Punjab ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਅੱਜ ਤਿੰਨ ਨਾਜ਼ਦਗੀਆਂ ਦਾਖ਼ਲ, 2 ਆਜ਼ਾਦ ਉਮੀਦਵਾਰ ਮੈਦਾਨ ’ਚ
Punjab

ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਅੱਜ ਤਿੰਨ ਨਾਜ਼ਦਗੀਆਂ ਦਾਖ਼ਲ, 2 ਆਜ਼ਾਦ ਉਮੀਦਵਾਰ ਮੈਦਾਨ ’ਚ

Elections vote voting

ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਲਈ ਅੱਜ 3 ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੱਤੀ ਕਿ ਬੁੱਧਵਾਰ ਨੂੰ ਲੋਕਤਾਂਤਰਿਕ ਲੋਕ ਰਾਜਿਅਮ ਪਾਰਟੀ ਵੱਲੋਂ ਇੰਦਰਜੀਤ ਸਿੰਘ ਅਤੇ 2 ਆਜ਼ਾਦ ਉਮੀਦਵਾਰਾਂ ਰਾਜ ਕੁਮਾਰ ਅਤੇ ਵਿਸ਼ਾਲ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ।

ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਉਮੀਦਵਾਰ 21 ਜੂਨ ਤੱਕ ਆਪਣੇ ਨਾਮਜ਼ਦਗੀ ਪੱਤਰ ਸਵੇਰੇ 11 ਵਜੇ ਤੋਂ 3 ਵਜੇ ਤੱਕ ਦਾਖ਼ਲ ਕਰਵਾ ਸਕਦੇ ਹਨ। ਨਾਮਜ਼ਦਗੀਆਂ ਦੀ ਪੜਤਾਲ 24 ਜੂਨ ਨੂੰ ਹੋਵੇਗੀ। 26 ਜੂਨ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। ਵੋਟਾਂ 10 ਜੁਲਾਈ ਨੂੰ ਪੈਣਗੀਆਂ ਅਤੇ ਵੋਟਾਂ ਦੀ 13 ਜੁਲਾਈ ਨੂੰ ਗਿਣਤੀ ਹੋਵੇਗੀ।

ਇਹ ਵੀ ਪੜ੍ਹੋ – ਅਕਾਲੀ ਦਲ ਨੂੰ ਲੱਗਾ ਝਟਕਾ, ਇਕ ਹੋਰ ਲੀਡਰ ਨੇ ਛੱਡੀ ਪਾਰਟੀ
Exit mobile version