The Khalas Tv Blog Punjab ਜਲੰਧਰ ਨੂੰ ਜਲਦ ਮਿਲੇਗਾ ਮੇਅਰ
Punjab

ਜਲੰਧਰ ਨੂੰ ਜਲਦ ਮਿਲੇਗਾ ਮੇਅਰ

ਬਿਉਰੋ ਰਿਪੋਰਟ – ਜਲੰਧਰ ਨਗਰ ਨਿਗਮ ਦੇ ਨਵੇਂ ਮੇਅਰ ਦੀ ਨਿਯੁਕਤੀ ਦਾ ਇੰਤਜ਼ਾਰ ਹੁਣ ਖਤਮ ਹੋ ਗਿਆ ਹੈ। ਇਹ ਮੀਟਿੰਗ ਜਲੰਧਰ ਦੇ ਡਵੀਜ਼ਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ (ਆਈ.ਏ.ਐਸ.) ਵੱਲੋਂ ਜਾਰੀ ਪੱਤਰ ਵਿੱਚ ਬੁਲਾਈ ਗਈ ਹੈ। ਜਾਣਕਾਰੀ ਅਨੁਸਾਰ ਨਗਰ ਨਿਗਮ ਜਲੰਧਰ ਦੇ ਚੁਣੇ ਗਏ ਸਾਰੇ ਕੌਂਸਲਰਾਂ ਨੂੰ ਉਕਤ ਮੀਟਿੰਗ ਦੌਰਾਨ ਹੀ ਰੈੱਡ ਕਰਾਸ ਭਵਨ ਜਲੰਧਰ ਵਿਖੇ ਬੁਲਾਈ ਗਈ ਮੀਟਿੰਗ ਦੌਰਾਨ ਸਹੁੰ ਚੁਕਾਈ ਜਾਵੇਗੀ।

ਜਿਸ ਤੋਂ ਬਾਅਦ ਮੇਅਰ, ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ। ਇਹ ਮੀਟਿੰਗ ਸ਼ਨੀਵਾਰ 11 ਜਨਵਰੀ ਨੂੰ ਬਾਅਦ ਦੁਪਹਿਰ 3 ਵਜੇ ਰੱਖੀ ਗਈ ਹੈ। 11 ਜਨਵਰੀ ਤੋਂ ਬਾਅਦ ਸਥਿਤੀ ਸਪੱਸ਼ਟ ਹੋ ਜਾਵੇਗੀ ਕਿ ਸ਼ਹਿਰ ਦੀ ਨੁਮਾਇੰਦਗੀ ਕੌਣ ਕਰੇਗਾ।

ਇਹ ਵੀ ਪੜ੍ਹੋ – ਸ਼੍ਰੋਮਣੀ ਅਕਾਲੀ ਦਲ ਨੇ ਇਸ ਦਿਨ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ

 

Exit mobile version