ਬਿਉਰੋ ਰਿਪੋਰਟ – ਪੰਜਾਬ ਦੇ ਸਭ ਤੋਂ ਵੱਡੇ ਪਾਰਕਾਂ ਵਿਚੋਂ ਇਕ ਨੂੰ ਉਡਾਉਣ ਦੀ ਧਮਕੀ ਮਿਲੀ ਹੈ। ਜਲੰਧਰ ਦੀ ਵੰਡਰਲੈਂਡ ਵਿਚ ਅੱਜ 31 ਦਸੰਬਰ ਦੀ ਰਾਤ ਨੂੰ ਬੰਬ ਨਾਲ ਧਮਾਕਾ ਕਰਨ ਦੀ ਧਮਕੀ ਮਿਲੀ ਹੈ। ਦੱਸ ਦੇਈਏ ਕਿ ਪੱਤਰ ਲਿਖ ਕੇ ਜਲੰਧਰ ਪ੍ਰਸ਼ਾਸਨ ਨੂੰ ਖੁੱਲ੍ਹੀ ਚਣੌਤੀ ਦਿੱਤੀ ਗਈ ਹੈ। ਉਧਰ, ਇਸ ਸਬੰਧੀ ਜਲੰਧਰ ਦਿਹਾਤੀ ਪੁਲਿਸ ਦੇ ਐਸਐਸਪੀ ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਹੈ ਕਿ ਇਹ ਸਾਰੀਆਂ ਗੱਲਾਂ ਅਫਵਾਹਾਂ ਹਨ। ਅਜਿਹਾ ਕੁਝ ਨਹੀਂ ਹੋਇਆ ਹੈ। ਉਧਰ, ਪੁਲਿਸ ਵੱਲੋਂ ਸਵੇਰ ਤੋਂ ਹੀ ਵੰਡਰਲੈਂਡ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ, ਪਰ ਕੁਝ ਨਹੀਂ ਮਿਲਿਆ।
ਇਹ ਵੀ ਪੜ੍ਹੋ – ਅਰਸ਼ਦੀਪ ਸਿੰਘ ਕ੍ਰਿਕਟਰ ਆਫ ਦਿ ਈਅਰ ਐਵਾਰਡ’ ਲਈ ਨਾਮਜ਼ਦ