India

ਜੰਮੂ-ਕਸ਼ਮੀਰ: ਸ਼ੋਪੀਆਂ ‘ਚ ਸੁਰੱਖਿਆ ਬਲਾਂ ਦਾ ਸਰਚ ਆਪਰੇਸ਼ਨ, 2 ਅੱਤਵਾਦੀਆਂ ਦੇ ਘਿਰੇ ਹੋਣ ਦਾ ਖਦਸ਼ਾ

Search operation of security forces

‘ਦ ਖ਼ਾਲਸ ਬਿਊਰੋ : ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ(Jammu and Kashmir:) ਦੇ ਸ਼ੋਪੀਆਂ ਜ਼ਿਲ੍ਹੇ ਦੇ ਬਾਸਕੁਚਨ ਇਲਾਕੇ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ(Search operation of security forces) ਸ਼ੁਰੂ ਕਰ ਦਿੱਤੀ ਹੈ। ਦੋ ਅੱਤਵਾਦੀਆਂ ਦੇ ਘੇਰੇ ਜਾਣ ਦਾ ਖਦਸ਼ਾ ਹੈ। ਇਸ ਤੋਂ ਪਹਿਲਾਂ 29 ਸਤੰਬਰ ਦੀ ਰਾਤ ਨੂੰ ਸੁਰੱਖਿਆ ਬਲਾਂ ਨੇ ਸ਼ੋਪੀਆਂ ‘ਚ ਦੋ ਅੱਤਵਾਦੀਆਂ ਨੂੰ ਘੇਰ ਲਿਆ ਸੀ। ਦਰਅਸਲ ਸੁਰੱਖਿਆ ਬਲਾਂ ਨੂੰ ਦੇਰ ਰਾਤ ਸੂਚਨਾ ਮਿਲੀ ਸੀ ਕਿ ਚਿਟਗਾਮ ‘ਚ ਕੁਝ ਅੱਤਵਾਦੀ ਇਕੱਠੇ ਹੋਏ ਹਨ। ਇਸ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਈ ਗਈ ਪਰ ਹਨੇਰਾ ਹੋਣ ਕਾਰਨ ਉਹ ਭੱਜਣ ਵਿੱਚ ਕਾਮਯਾਬ ਰਹੇ। ਉਦੋਂ ਤੋਂ ਜ਼ਿਲ੍ਹੇ ਦੀਆਂ ਏਜੰਸੀਆਂ ਹਾਈ ਅਲਰਟ ‘ਤੇ ਸਨ। ਇਸ ਦੇ ਨਾਲ ਹੀ ਬਾਰਾਮੂਲਾ ਦੇ ਯੇਦੀਪੋਰਾ ਪੱਟਨ ਇਲਾਕੇ ‘ਚ ਸੁਰੱਖਿਆ ਬਲਾਂ ਨੇ ਮੁਕਾਬਲੇ ‘ਚ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ।

ਇਸ ਦੀ ਪੁਸ਼ਟੀ ਕਰਦਿਆਂ ਏਡੀਜੀਪੀ ਕਸ਼ਮੀਰ ਵਿਜੇ ਕੁਮਾਰ ਨੇ ਦੱਸਿਆ ਕਿ ਮਾਰੇ ਗਏ ਦੋਵੇਂ ਅੱਤਵਾਦੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਦੋਵੇਂ ਅੱਤਵਾਦੀਆਂ ਨੂੰ ਮਾਰੇ ਜਾਣ ਤੋਂ ਪਹਿਲਾਂ ਆਤਮ ਸਮਰਪਣ ਕਰਨ ਦਾ ਮੌਕਾ ਦਿੱਤਾ ਗਿਆ ਸੀ ਪਰ ਜਦੋਂ ਉਨ੍ਹਾਂ ਨੇ ਹਥਿਆਰ ਸੁੱਟਣ ਤੋਂ ਇਨਕਾਰ ਕਰ ਦਿੱਤਾ ਤਾਂ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ ਗਈ। ਉਨ੍ਹਾਂ ਨੇ ਦੱਸਿਆ ਕਿ ਬਾਰਾਮੂਲਾ ‘ਚ ਅੱਤਵਾਦੀਆਂ ਦੇ ਮਾਰੇ ਜਾਣ ਤੋਂ ਬਾਅਦ ਸਰਚ ਆਪਰੇਸ਼ਨ ਜਾਰੀ ਹੈ। ਇਸ ਤੋਂ ਪਹਿਲਾਂ ਮੰਗਲਵਾਰ ਅਤੇ ਸੋਮਵਾਰ ਨੂੰ ਦੱਖਣੀ ਕਸ਼ਮੀਰ ਦੇ ਕੁਲਗਾਮ ‘ਚ ਤਿੰਨ ਅੱਤਵਾਦੀ ਮਾਰੇ ਗਏ ਸਨ। ਪੁਲਿਸ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਜ਼ਿਲੇ ਦੇ ਅਹਵਤੂ ਪਿੰਡ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ‘ਤੇ ਘੇਰਾਬੰਦੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਜਦੋਂ ਨਾਕਾਬੰਦੀ ਕੀਤੀ ਗਈ ਤਾਂ ਲੁਕੇ ਹੋਏ ਅੱਤਵਾਦੀਆਂ ਨੇ ਗੋਲੀਬਾਰੀ ਕਰਕੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਸੁਰੱਖਿਆ ਬਲਾਂ ਨੇ ਮੌਕਾ ਨਹੀਂ ਦਿੱਤਾ।

ਕਈ ਵਾਰ ਆਤਮ ਸਮਰਪਣ ਦੀ ਅਪੀਲ ਕਰਨ ਤੋਂ ਬਾਅਦ ਵੀ ਉਨ੍ਹਾਂ ਨੇ ਗੱਲ ਨਹੀਂ ਮੰਨੀ ਅਤੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਜਾਰੀ ਰੱਖੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਕਰੀਬ ਚਾਰ ਘੰਟੇ ਤੱਕ ਚੱਲੇ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ। ਕਸ਼ਮੀਰ ਦੇ ਏਡੀਜੀਪੀ ਵਿਜੇ ਕੁਮਾਰ ਨੇ ਦੱਸਿਆ ਕਿ ਦੋ ਸਥਾਨਕ ਅੱਤਵਾਦੀਆਂ ਦੇ ਘੇਰੇ ਜਾਣ ਦੀ ਖ਼ਬਰ ਹੈ, ਜਿਸ ਵਿੱਚ ਦੋਵੇਂ ਮਾਰੇ ਗਏ ਹਨ। ਦੋਵੇਂ ਕਈ ਅੱਤਵਾਦੀ ਘਟਨਾਵਾਂ ‘ਚ ਸ਼ਾਮਲ ਸਨ।

ਇਸ ਤੋਂ ਇਕ ਦਿਨ ਪਹਿਲਾਂ ਸੋਮਵਾਰ ਨੂੰ ਜੈਸ਼ ਮੁਖੀ ਪਾਕਿਸਤਾਨੀ ਅੱਤਵਾਦੀ ਅਬੂ ਹੁਰੇਰਾ ਬਟਪੋਰਾ ਇਲਾਕੇ ‘ਚ ਇਕ ਮੁਕਾਬਲੇ ‘ਚ ਮਾਰਿਆ ਗਿਆ ਸੀ। ਉਸ ਕੋਲੋਂ ਹਥਿਆਰ, ਗ੍ਰੇਨੇਡ ਬਰਾਮਦ ਹੋਏ ਹਨ। ਮੁਕਾਬਲੇ ‘ਚ ਜ਼ਖਮੀ ਹੋਏ ਜਵਾਨ ਅਤੇ ਦੋ ਨਾਗਰਿਕਾਂ ਦੀ ਹਾਲਤ ‘ਚ ਸੁਧਾਰ ਹੋ ਰਿਹਾ ਹੈ।