The Khalas Tv Blog India ਜੰਮੂ-ਕਸ਼ਮੀਰ ਚੋਣਾਂ ਲਈ ਭਾਜਪਾ ਵੱਲੋਂ 44 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ, 14 ਮੁਸਲਮਾਨਾਂ ਨੂੰ ਟਿਕਟਾਂ
India

ਜੰਮੂ-ਕਸ਼ਮੀਰ ਚੋਣਾਂ ਲਈ ਭਾਜਪਾ ਵੱਲੋਂ 44 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ, 14 ਮੁਸਲਮਾਨਾਂ ਨੂੰ ਟਿਕਟਾਂ

ਬਿਉਰੋ ਰਿਪੋਰਟ: ਭਾਜਪਾ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ 44 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਦੇਖਣ ਵਾਲੀ ਗੱਲ ਇਹ ਹੈ ਕਿ ਭਾਜਪਾ ਨੇ ਆਪਣੀ ਪਹਿਲੀ ਸੂਚੀ ਵਿੱਚ 14 ਮੁਸਲਿਮ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਹਨ।

ਇਸ ਸੂਚੀ ਵਿੱਚ 44 ਉਮੀਦਵਾਰਾਂ ਦੇ ਨਾਂ ਹਨ। ਇਸ ਵਿੱਚ ਸ਼ਗੁਨ ਪਰਿਹਾਰ ਨੂੰ ਕਿਸ਼ਤਵਾੜ ਤੋਂ ਟਿਕਟ ਦਿੱਤੀ ਗਈ ਹੈ। ਪੂਰੀ ਸੂਚੀ ਵਿਚ ਸ਼ਗੁਨ ਇਕਲੌਤੀ ਮਹਿਲਾ ਉਮੀਦਵਾਰ ਹੈ।

ਇਸ ਵਾਰ ਜੰਮੂ-ਕਸ਼ਮੀਰ ਦੀਆਂ ਵਿਧਾਨ ਸਭਾ ਚੋਣਾਂ ਇਕ ਪੱਖੋਂ ਇਤਿਹਾਸਕ ਹਨ। ਧਾਰਾ 370 ਹਟਾਏ ਜਾਣ ਤੋਂ ਬਾਅਦ ਪਹਿਲੀਆਂ ਵਿਧਾਨ ਸਭਾ ਚੋਣਾਂ। ਵੋਟਿੰਗ ਤਿੰਨ ਪੜਾਵਾਂ ਵਿੱਚ ਹੋਵੇਗੀ: 18 ਸਤੰਬਰ, 25 ਸਤੰਬਰ ਅਤੇ 1 ਅਕਤੂਬਰ। 4 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ ਅਤੇ ਨਤੀਜੇ ਐਲਾਨੇ ਜਾਣਗੇ।

ਵੇਖੋ ਉਮੀਰਵਾਰਾਂ ਦੀ ਪੂਰੀ ਸੂਚੀ –

Exit mobile version