India

LIVE – ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ 2024 ਦੇ ਨਤੀਜੇ

ਜੰਮੂ-ਕਸ਼ਮੀਰ ਦੀਆਂ 90 ਵਿਧਾਨ ਸਭਾ ਸੀਟਾਂ ‘ਤੇ ਸਵੇਰੇ 8 ਵਜੇ ਗਿਣਤੀ ਸ਼ੁਰੂ ਹੋਈ। ਜੰਮੂ-ਕਸ਼ਮੀਰ ‘ਚ 18 ਸਤੰਬਰ ਤੋਂ 1 ਅਕਤੂਬਰ ਤੱਕ 3 ਪੜਾਵਾਂ ‘ਚ 63.88 ਫੀਸਦੀ ਵੋਟਿੰਗ ਹੋਈ। 10 ਸਾਲ ਪਹਿਲਾਂ ਹੋਈਆਂ ਪਿਛਲੀਆਂ ਚੋਣਾਂ ਯਾਨੀ 2014 ‘ਚ 65 ਫੀਸਦੀ ਵੋਟਿੰਗ ਹੋਈ ਸੀ, ਮਤਲਬ ਇਸ ਵਾਰ 1.12 ਫੀਸਦੀ ਘੱਟ ਵੋਟਿੰਗ ਹੋਈ ਸੀ।

ਜੰਮੂ-ਕਸ਼ਮੀਰ ਭਾਜਪਾ ਦੇ ਪ੍ਰਧਾਨ ਅਤੇ ਨੌਸ਼ਹਿਰਾ ਵਿਧਾਨ ਸਭਾ ਦੇ ਉਮੀਦਵਾਰ ਰਵਿੰਦਰ ਰੈਨਾ ਨੇ ਕਿਹਾ ਕਿ ਭਾਜਪਾ ਨੇ ਜੰਮੂ-ਕਸ਼ਮੀਰ ਦੇ ਲੋਕਾਂ ਲਈ ਕੰਮ ਕੀਤਾ ਹੈ। ਅਸੀਂ ਉਮੀਦ ਕਰਦੇ ਹਾਂ ਕਿ ਅਸੀਂ ਪੂਰੇ ਬਹੁਮਤ ਨਾਲ ਚੋਣਾਂ ਜਿੱਤਾਂਗੇ। ਅਸੀਂ 30-35 ਸੀਟਾਂ ਜਿੱਤਾਂਗੇ। ਭਾਜਪਾ ਦੇ ਸਮਰਥਨ ਵਾਲੇ ਆਜ਼ਾਦ ਉਮੀਦਵਾਰ ਵੀ ਜਿੱਤਣਗੇ।

8 Oct
11:34 AM
ਨੈਸ਼ਨਲ ਕਾਨਫਰੰਸ ਪਾਰਟੀ ਰੁਝਾਨਾਂ ’ਚ ਅੱਗੇ

ਹੁਣ ਤੱਕ ਆਏ ਰੁਝਾਨਾਂ ਮੁਤਾਬਕ ਨੈਸ਼ਨਲ ਕਾਨਫਰੰਸ ਪਾਰਟੀ ਰੁਝਾਨਾਂ ’ਚ ਅੱਗੇ ਚੱਲ ਰਹੀ ਹੈ। 

ਇਸ ਨੂੰ ਵੇਖਦਿਆਂ ਪਾਰਟੀ ਦੇ ਸਮਰਥਕ ਜਸ਼ਨ ਮਨਾ ਰਹੇ ਹਨ।

8 Oct
11:04 AM
ਜਨਤਾ ਦਾ ਫੈਸਲਾ ਸਵੀਕਾਰ - ਭਾਜਪਾ ਦੇ ਸਹਿ-ਇੰਚਾਰਜ ਆਸ਼ੀਸ਼ ਸੂਦ
ਜੰਮੂ-ਕਸ਼ਮੀਰ ਵਿਧਾਨ ਸਭਾ ਚੋਣ ਨਤੀਜਿਆਂ ਦੇ ਰੁਝਾਨਾਂ ’ਤੇ ਜੰਮੂ-ਕਸ਼ਮੀਰ ਭਾਜਪਾ ਦੇ ਸਹਿ-ਇੰਚਾਰਜ ਆਸ਼ੀਸ਼ ਸੂਦ ਨੇ ਕਿਹਾ, '”ਲੋਕ ਜੋ ਵੀ ਫੈਸਲਾ ਲੈਣਗੇ, ਅਸੀਂ ਉਸ ਨੂੰ ਸਵੀਕਾਰ ਕਰਾਂਗੇ ਪਰ ਫਿਲਹਾਲ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ, ਪਰ ਅਜੇ ਬਹੁਤ ਕੁਝ ਹੋਣਾ ਬਾਕੀ ਹੈ।”
8 Oct
10:50 AM
ਕਿਸ਼ਤਵਾੜ ਸੀਟ ਤੋਂ ਭਾਜਪਾ ਦੇ ਸ਼ਗੁਨ ਪਰਿਹਾਰ ਅੱਗੇ

ਕਿਸ਼ਤਵਾੜ ਸੀਟ ਤੋਂ ਭਾਜਪਾ ਦੀ ਨੌਜਵਾਨ ਉਮੀਦਵਾਰ 29 ਸਾਲਾ ਸ਼ਗੁਨ ਪਰਿਹਾਰ ਅੱਗੇ ਚੱਲ ਰਹੀ ਹੈ। ਸ਼ਗੁਨ ਭਾਜਪਾ ਨੇਤਾ ਅਨਿਲ ਪਰਿਹਾਰ ਦੀ ਭਤੀਜੀ ਹੈ। 2008 ਵਿੱਚ ਹਿਜ਼ਬੁਲ ਮੁਜਾਹਿਦੀਨ ਦੇ ਇੱਕ ਅੱਤਵਾਦੀ ਹਮਲੇ ਵਿੱਚ ਅਨਿਲ ਪਰਿਹਾਰ ਮਾਰਿਆ ਗਿਆ ਸੀ। ਇਸ ਅੱਤਵਾਦੀ ਹਮਲੇ ਵਿੱਚ ਸ਼ਗੁਨ ਦੇ ਪਿਤਾ ਦੀ ਵੀ ਮੌਤ ਹੋ ਗਈ ਸੀ।

8 Oct
10:37 AM
ਤਰਾਲ ਵਿਧਾਨ ਸਭਾ ਸੀਟ ਤੋਂ ਕਾਂਗਰਸ ਦੇ ਸੁਰਿੰਦਰ ਸਿੰਘ ਅੱਗੇ

ਉਰੀ ਵਿਧਾਨ ਸਭਾ ਸੀਟ ਤੋਂ ਨੈਸ਼ਨਲ ਕਾਨਫਰੰਸ ਦੇ ਸੱਜਾਦ ਸ਼ਫੀ ਅੱਗੇ ਚੱਲ ਰਹੇ ਹਨ।

ਸ਼੍ਰੀ ਮਾਤਾ ਵੈਸ਼ਨੋ ਦੇਵੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਬਲਦੇਵ ਰਾਜ ਸ਼ਰਮਾ ਅੱਗੇ ਚੱਲ ਰਹੇ ਹਨ।

8 October
10:00 AM
ਜੂੰਮ ਦੀਆਂ 43 ਸੀਟਾਂ ਵਿੱਚੋਂ BJP -22 'ਤੇ ਅੱਗੇ

ਜੂੰਮ ਦੀਆਂ 43 ਸੀਟਾਂ ਵਿੱਚੋਂ BJP -22 'ਤੇ ਅੱਗੇ

WHO WE ARE

Welcome To Neeon