Punjab

ਭਿਆਨਕ ਬੱਸ ਹਾਦਸੇ ‘ਚ 36 ਯਾਤਰੀਆਂ ਦੀ ਮੌਤ !

ਵਿਉਰੋ ਰਿਪੋਰਟ : ਜੰਮੂ-ਕਸ਼ਮੀਰ ਦੇ ਡੋਡਾ ਵਿੱਚ ਬਹੁਤ ਹੀ ਭਿਆਨਕ ਹਾਦਸਾ ਹੋਇਆ ਹੈ । 300 ਫੁੱਟ ਗਹਿਰੇ ਖੱਡ ਵਿੱਚ ਬੱਸ ਡਿੱਗ ਗਈ ਜਿਸ ਵਿੱਚ 36 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 19 ਜਖਮੀ ਦੱਸੇ ਜਾ ਰਹੇ ਹਨ । ਪ੍ਰਸ਼ਾਸਨ ਨੇ ਦੱਸਿਆ ਕਿ ਹਾਦਸੇ ਵਿੱਚ 6 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ । ਬੱਸ ਕਿਸ਼ਤਵਾੜ ਤੋਂ ਜੰਮੂ ਜਾ ਰਹੀ ਸੀ । ਪੁਲਿਸ ਅਤੇ SDRF ਦੀਆਂ ਟੀਮਾਂ ਸਥਾਨਕ ਲੋਕਾਂ ਦੀ ਮਦਦ ਲਈ ਪਹੁੰਚਿਆ ਹੋਇਆ ਹਨ, ਰਾਹਤ ਅਤੇ ਬਚਾਅ ਦਾ ਕੰਮ ਜਾਰੀ ਹੈ । ਹਾਦਸੇ ਵਿੱਚ ਬੱਸ ਬੁਰੀ ਤਰ੍ਹਾਂ ਤਬਾਅ ਹੋ ਗਈ ਹੈ ਇਸੇ ਲਈ ਬੱਸ ਦੀ ਬਾਡੀ ਨੂੰ ਕੱਟ ਕੇ ਜਖ਼ਮੀਆਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ । ਦੱਸਿਆ ਜਾ ਰਿਹਾ ਹੈ ਕਿ ਜਖ਼ਮੀਆਂ ਨੂੰ ਕਿਸ਼ਤਵਾੜ ਜ਼ਿਲ੍ਹਾਂ ਹਸਪਤਾਲ ਅਤੇ ਡੋਡਾ ਸਰਕਾਰੀ ਮੈਡੀਕਲ ਕਾਲਜ (GMC) ਵਿੱਚ ਭਰਤੀ ਕਰਵਾਇਆ ਗਿਆ ਹੈ। ਕੁਝ ਲੋਕਾਂ ਨੂੰ ਜੰਮੂ ਵਿੱਚ ਏਰਲਿਫਟ ਕੀਤਾ ਗਿਆ ਹੈ । ਇਹ ਵੀ ਖਬਰਾਂ ਆ ਰਹੀਆਂ ਹਨ ਕਿ ਬੱਸ ਓਵਰ ਲੋਡ ਸੀ ਅਤੇ ਇਸ ਵਿੱਚ 55 ਯਾਤਰੀ ਸਵਾਰ ਸਨ।

PM ਮੋਦੀ ਨੇ ਮੁਆਵਜ਼ੇ ਦਾ ਐਲਾਨ ਕੀਤਾ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਡੋਡਾ ਬੱਸ ਹਾਦਸੇ ਵਿੱਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰ ਨੂੰ 2 ਲੱਖ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ । ਪੀਐੱਮ ਨੇ ਕਿਹਾ ‘ਡੋਡਾ ਬੱਸ ਹਾਦਸਾ ਦੁੱਖ ਭਰਿਆ ਹੈ,ਇਸ ਵਿੱਚ ਜਾਨ ਗਵਾਉਣ ਵਾਲੇ ਪਰਿਵਾਰਾਂ ਦੇ ਨਾਲ ਮੇਰੀ ਹਮਦਰਦ ਹੈ,ਜਖ਼ਮੀਆਂ ਦੇ ਜਲਦ ਠੀਕ ਹੋਣ ਦੀ ਉਮੀਦ ਕਰਦਾ ਹਾਂ’।

ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਜੰਮੂ ਕਸ਼ਮੀਰ ਦੇ LG ਨੇ ਦੁੱਖ ਜਤਾਇਆ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ ਬੱਸ ਹਾਦਸੇ ‘ਤੇ ਦੁੱਖ ਜਤਾਇਆ ਹੈ । ਉਨ੍ਹਾਂ ਨੇ ਕਿਹਾ ਡੋਡਾ ਬੱਸ ਹਾਦਸੇ ਦੇ ਬਾਰੇ ਜਾਣ ਕੇ ਦੁੱਖ ਹੋਇਆ ਹੈ । ਸਥਾਨਕ ਪ੍ਰਸ਼ਾਸਨ ਰੈਸਕਿਉ ਆਪਰੇਸ਼ਨ ਚੱਲਾ ਰਿਹਾ ਹੈ । ਮ੍ਰਿਤਕਾਂ ਦੇ ਪਰਿਵਾਰ ਨਾਲ ਮੈਂ ਦੁੱਖ ਸਾਂਝਾ ਕਰਨਾ ਚਾਹੁੰਦਾ ਹਾਂ ਅਤੇ ਜਖਮੀਆਂ ਦੇ ਜਲਦ ਠੀਕ ਹੋਣ ਲਈ ਅਰਦਾਸ ਕਰਦਾ ਹਾਂ । ਜੰਮੂ-ਕਸ਼ਮੀਰ ਦੇ LG ਮਨੋਜ ਸਿਨਹਾ ਨੇ ਵੀ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਹੈ ਅਤੇ ਪ੍ਰਭਾਵਿਕ ਲੋਕਾਂ ਦੀ ਹਰ ਤਰ੍ਹਾਂ ਦੀ ਮਦਦ ਕਰਨ ਦੇ ਲਈ ਅਧਿਕਾਰੀਆਂ ਨੂੰ ਹੁਕਮ ਦਿੱਤੇ ।