Punjab

ਇਕੱਤੀ ਜਨਵਰੀ ਨੂੰ ਮਨਾਇਆ ਜਾਵੇਗਾ ‘ਵਿਸ਼ਵਾ ਸਘਾਤ ਦਿਵਸ:ਸੰਯੁਕਤ ਕਿਸਾਨ ਮੋਰਚਾ

‘ਦ ਖ਼ਾਲਸ ਬਿਊਰੋ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਦੇਸ਼ ਭਰ ‘ਚ 31 ਜਨਵਰੀ ਨੂੰ ‘ਵਿਸ਼ਵਾ ਸਘਾਤ ਦਿਵਸ’ ਮਨਾਇਆ ਜਾਵੇਗਾ ਅਤੇ ਵੱਡੇ ਰੋ ਸ ਮੁਜ਼ਾ ਹਰੇ ਕੀਤੇ ਜਾਣਗੇ।  ਮੋਰ ਚੇ ਨਾਲ ਜੁੜੀਆਂ ਸਾਰੀਆਂ ਕਿਸਾਨ ਜਥੇ ਬੰਦੀਆਂ ਵੱਲੋਂ ਇਸ ਦੀ ਤਿਆਰੀ ਪੂਰੇ ਜੋਸ਼ ਨਾਲ ਕੀਤੀ ਜਾ ਰਹੀ ਹੈ ਅਤੇ ਇਸ ਰੋ ਸ ਪ੍ਰਦ ਰਸ਼ਨ ਨੂੰ ਪੂਰੇ ਦੇਸ਼ ਦੇ ਘੱਟੋ-ਘੱਟ 500 ਜ਼ਿਲ੍ਹਿਆਂ ਵਿੱਚ ਆਯੋਜਿਤ ਕੀਤੇ ਜਾਣ ਦਾ ਨਿਸ਼ਚਾ ਕੀਤਾ ਗਿਆ ਹੈ। ਇਹ ਪ੍ਰਦ ਰਸ਼ਨ ਸਰਕਾਰ ਵਲੋਂ ਕਿਸਾਨਾਂ ਨਾਲ ਕੀਤੇ ਜਾ ਰਹੇ ਧੋ ਖੇ ਦੇ ਵਿਰੋਧ ਵਿੱਚ ਹੈ ਤੇ ਇਸ ਦਾ ਫੈਸਲਾ ਸੰਯੁਕਤ ਕਿਸਾਨ ਮੋਰਚਾ ਵੱਲੋਂ 15 ਜਨਵਰੀ ਨੂੰ ਹੋਈ ਆਪਣੀ ਮੀਟਿੰਗ ਵਿੱਚ ਲਿਆ ਗਿਆ ਸੀ। 

ਪਿਛਲੇ ਦੋ ਹਫ਼ਤਿਆਂ ਤੋਂ ,ਅੰਦੋ ਲਨ ਦੌਰਾਨ ਕੀਤੇ ਗਏ ਕੇ ਸ ਤੁਰੰਤ ਵਾਪਸ ਲੈਣ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੇ ਵਾਅਦੇ ‘ਤੇ ਕੋਈ ਕਾਰਵਾਈ ਨਹੀਂ ਹੋਈ ਤੇ ਨਾ ਹੀ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ ਦੇ ਮੁੱਦੇ ‘ਤੇ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਹੈ।  ਇਸ ਲਈ ਮੋਰਚੇ ਨੇ ਦੇਸ਼ ਭਰ ਦੇ ਕਿਸਾਨਾਂ ਨੂੰ ਆਪਣੇ ਗੁੱਸੇ ਨੂੰ ‘ਵਿਸ਼ਵਾ ਸਘਾਤ ਦਿਵਸ’ ਰਾਹੀਂ ਸਰਕਾਰ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ ਹੈ।

ਕਿਸਾਨ ਵਿਰੋ ਧੀ ਸ਼ਕਤੀਆਂ ਨੂੰ ਸਬ ਕ ਸਿਖਾਉਣ ਲਈ ਸੰਯੁਕਤ ਕਿਸਾਨ ਮੋਰਚਾ ਨੇ ”ਮਿਸ਼ਨ ਉੱਤਰ ਪ੍ਰਦੇਸ਼” ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਇਸ ਤਹਿਤ ਉੱਤਰ ਪ੍ਰਦੇਸ਼ ਦੇ ਲੋਕਾਂ ਨੂੰ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਵਿਰੋਧ ਕਰਨ ਲਈ ਸੱਦਾ ਦਿੱਤਾ ਜਾਵੇਗਾ ਤੇ ਇਸ ਮਿਸ਼ਨ ਦੇ ਨਵੇਂ ਪੜਾਅ ਦੀ ਸ਼ੁਰੂਆਤ 3 ਫਰਵਰੀ ਨੂੰ ਪ੍ਰੈੱਸ ਕਾਨਫਰੰਸ ਰਾਹੀਂ ਕੀਤੀ ਜਾਵੇਗੀ।

ਮੋਰਚੇ ਨੇ ਸਪੱਸ਼ਟ ਕੀਤਾ ਹੈ ਕਿ 23 ਅਤੇ 24 ਫਰਵਰੀ ਨੂੰ ਦੇਸ਼ ਦੀਆਂ ਕੇਂਦਰੀ ਟਰੇਡ ਯੂਨੀਅਨਾਂ ਨੇ ਦੇਸ਼ ਵਿਆਪੀ ਹੜ ਤਾਲ ਦਾ ਸੱਦਾ ਦਿੱਤਾ ਹੈ। ਜਿਸ ਦਾ ਪੂਰਾ ਸਮਰੱਥਨ ਕੀਤਾ ਜਾਵੇਗਾ।

ਸੰਯੁਕਤ ਕਿਸਾਨ ਮੋਰਚਾ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਸਿਆਸੀ ਪਾਰਟੀ ਜਾਂ ਉਮੀਦਵਾਰ ਵੱਲੋਂ ਸੰਯੁਕਤ ਕਿਸਾਨ ਮੋਰਚਾ ਦਾ ਨਾਂ, ਬੈਨਰ ਜਾਂ ਪਲੇਟਫਾਰਮ ਨਹੀਂ ਵਰਤਿਆ ਜਾ ਸਕਦਾ ਤੇ ਜੇਕਰ ਕਿਸੇ ਨੇ ਅਜਿਹਾ ਕੀਤਾ ਤਾਂ ਉਸ ਖ਼ਿਲਾ ਫ਼ ਮੋਰਚੇ ਵੱਲੋਂ ਅਨੁਸ਼ਾਸਨੀ ਕਾਰ ਵਾਈ ਕੀਤੀ ਜਾਵੇਗੀ।