The Khalas Tv Blog India ਬਿਆਸ ਡੇਰੇ ਨੂੰ ਮਿਲਿਆ ਨਵਾਂ ਮੁੱਖੀ! ਅੱਜ ਤੋਂ ਹੀ ਸੰਭਾਲਣਗੇ ਗੱਦੀ
India Punjab

ਬਿਆਸ ਡੇਰੇ ਨੂੰ ਮਿਲਿਆ ਨਵਾਂ ਮੁੱਖੀ! ਅੱਜ ਤੋਂ ਹੀ ਸੰਭਾਲਣਗੇ ਗੱਦੀ

ਬਿਊਰੋ ਰਿਪੋਰਟ –  ਬਿਆਸ (Beas) ਡੇੇਰੇ ਦੇ ਮੁੱਖੀ ਗੁਰਿੰਦਰ ਸਿੰਘ ਢਿੱਲੋਂ (Gurinder Singh Dhillon) ਨੇ ਆਪਣਾ ਨਵਾਂ ਉਤਰਾਅਧਿਕਾਰੀ ਘੋਸ਼ਿਤ ਕਰ ਦਿੱਤਾ ਹੈ। ਗੁਰਿੰਦਰ ਸਿੰਘ ਢਿੱਲੋਂ ਤੋਂ ਬਾਅਦ ਜਸਦੀਪ ਸਿੰਘ ਗਿੱਲ (Jasdeep Singh Gill) ਡੇਰੇ ਦੇ ਨਵੇਂ ਉਤਰਾਅਧਿਕਾਰੀ ਹੋਣਗੇ। ਇਸ ਤੋਂ ਬਾਅਦ ਉਨ੍ਹਾਂ ਨੂੰ ਸੰਗਤਾਂ ਨੂੰ ਨਾਮ ਦਾਨ ਦੇਣ ਦਾ ਅਧਿਕਾਰ ਹੋਵੇਗਾ। ਗੁਰਿੰਦਰ ਸਿੰਘ ਢਿੱਲੋਂ ਪਿਛਲੇ ਕੁਝ ਸਮੇਂ ਤੋਂ ਕੈਂਸਰ ਤੋਂ ਪੀੜਤ ਹਨ ਅਤੇ ਉਨ੍ਹਾਂ ਦਾ ਇਲਾਜ ਚਲ ਰਿਹਾ ਹੈ। ਇਸ ਤੋਂ ਇਲਾਵਾ ਗੁਰਿੰਦਰ ਸਿੰਘ ਢਿੱਲੋਂ ਦਿਲ ਦੇ ਰੋਗ ਤੋਂ ਵੀ ਪੀੜਤ ਹਨ। 

ਇਸ ਸਬੰਧੀ ਸਾਰੇ ਸੇਵਾਦਾਰ ਇੰਚਾਰਜ਼ਾਂ ਨੂੰ ਚਿੱਠੀ ਭੇਜੀ ਗਈ ਹੈ ਅਤੇ ਜਿਸ ਵਿੱਚ ਲਿਖਿਆ ਹੈ ਕਿ ਸਤਿਗੁਰੂ ਅਤੇ ਰਾਧਾ ਸੁਆਮੀ ਸਤਸੰਗ ਦੇ ਮੁੱਖੀ ਬਾਬਾ ਗੁਰਿੰਦਰ ਸਿੰਘ ਢਿਲੋਂ ਨੇ ਸੁਖਦੇਵ ਸਿੰਘ ਗਿੱਲ ਦੇ ਪੁੱਤਰ ਜਸਦੀਪ ਸਿੰਘ ਗਿਲ ਨੂੰ ਰਾਧਾ ਸੁਆਮੀ ਦਾ ਅਗਲਾ ਮੁੱਖੀ ਨਿਯੁਕਤ ਕੀਤਾ ਹੈ। ਉਹ ਅੱਜ ਤੋਂ ਹੀ ਇਸ ਦੀ ਜ਼ਿੰਮੇਵਾਰੀ ਸੰਭਾਲਣਗੇ। 

ਇਹ ਵੀ ਪੜ੍ਹੋ –   ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸ਼ੁਰੂ, ਵਿਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ

 

Exit mobile version