The Khalas Tv Blog Punjab ਸਾਬਕਾ ਵਿਧਾਇਕ ਨੇ ‘ਆਪ’ ਤੋਂ ਕੀਤਾ ਕਿਨਾਰਾ, ਦਿੱਤਾ ਅਸਤੀਫ਼ਾ
Punjab

ਸਾਬਕਾ ਵਿਧਾਇਕ ਨੇ ‘ਆਪ’ ਤੋਂ ਕੀਤਾ ਕਿਨਾਰਾ, ਦਿੱਤਾ ਅਸਤੀਫ਼ਾ

ਲੋਕ ਸਭਾ ਚੋਣਾਂ (Lok Sabha Election) ਨੂੰ ਲੈ ਕੇ ਦਲ ਬਦਲੀਆਂ ਅਤੇ ਅਸਤੀਫਿਆਂ ਦਾ ਦੌਰ ਜਾਰੀ ਹੈ। ਵੱਖ-ਵੱਖ ਪਾਰਟੀਆਂ ਦੇ ਕਈ ਲੀਡਰ ਟਿਕਟਾਂ ਦੀ ਵੰਡ ਨੂੰ ਲੈ ਕੇ ਨਰਾਜ਼ ਹਨ, ਜਿਸ ਨੂੰ ਲੈ ਕੇ ਹੁਣ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਲੀਡਰ ਜਸਵੀਰ ਸਿੰਘ ਜੱਸੀ ਖਗੂੰੜਾ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜੱਸੀ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਸਨ। ਜੱਸੀ ਲੁਧਿਆਣਾ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਦੇ ਮਜ਼ਬੂਤ ​​ਦਾਅਵੇਦਾਰ ਸਨ।

ਜੱਸੀ ਖਗੂੰੜਾ ਟਿਕਟ ਨਾਂ ਮਿਲਣ ਕਾਰਨ ਪਾਰਟੀ ਨਾਲ ਨਰਾਜ਼ ਸਨ। ਪਾਰਟੀ ਨੇ ਉਨ੍ਹਾਂ ਦੀ ਥਾਂ ‘ਤੇ ਮੌਜੂਦਾ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੂੰ ਟਿਕਟ ਦਿੱਤੀ ਹੈ। ਜੱਸੀ ਨੇ ਕਿਹਾ ਕਿ ਉਨ੍ਹਾਂ ਨੇ 2 ਸਾਲ ਆਮ ਆਦਮੀ ਪਾਰਟੀ ‘ਚ ਕੰਮ ਕੀਤਾ ਹੈ। ਉਸ ਨੂੰ ਬਹੁਤ ਕੁੱਝ ਸਿੱਖਣ ਨੂੰ ਮਿਲਿਆ ਹੈ। ਉਹ ਆਉਣ ਵਾਲੇ ਸਮੇਂ ਵਿੱਚ ਕਿਸੇ ਸਿਆਸੀ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਰਹੇ ਹਨ।

ਜੱਸੀ ਵਿਧਾਇਕ ਰਹਿ ਚੁੱਕੇ ਹਨ

ਜੱਸੀ 2007 ਤੋਂ 2012 ਤੱਕ ਕਾਂਗਰਸ ਵੱਲੋਂ ਵਿਧਾਇਕ ਰਹਿ ਚੁੱਕੇ ਹਨ। ਉਨ੍ਹਾਂ ਦਾ ਪਰਿਵਾਰ ਪੁਰਾਣਾ ਕਾਂਗਰਸੀ ਹੈ। ਉਹ ਕਿਲਾ ਰਾਏਪੁਰ ਤੋਂ 2007 ਵਿੱਚ ਵਿਧਾਇਕ ਬਣੇ ਸੀ। ਇਸ ਤੋਂ ਬਾਅਦ ਉਹ ਮੁੱਲਾਂਪੁਰ ਦਾਖਾ ਤੋਂ 2012 ਦੀ ਚੋਣ ਹਾਰ ਗਏ ਸਨ। ਉਹ ਇਸ ਵਾਰ ਲੁਧਿਆਣਾ ਤੋਂ ਚੋਣ ਲੜਨਾ ਚਾਹੁੰਦੇ ਸਨ। ਜੱਸੀ ਖੰਗੂੜਾ ਇੱਕ ਵੱਡੇ ਕਾਰੋਬਾਰੀ ਹਨ। ਉਹ ਲੁਧਿਆਣਾ ਸ਼ਹਿਰ ਵਿੱਚ ਪੰਜ ਤਾਰਾ ਹੋਟਲ, ਪਾਰਕ ਪਲਾਜ਼ਾ ਦੇ ਮਾਲਕ ਹਨ। ਇਸ ਦੇ ਨਾਲ ਉਹ ਹੋਰ ਵੀ ਕਈ ਕਾਰੋਬਾਰ ਕਰਦਾ ਹੈ। ਜੱਸੀ ਖੰਗੂੜਾ ਕਦੇ ਕੈਪਟਨ ਅਮਰਿੰਦਰ ਸਿੰਘ ਦੇ ਬਹੁਤ ਕਰੀਬੀ ਸਨ।

Exit mobile version