‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਜਥੇਬੰਦੀ ਦਾ ਜਥਾ ਅੰਮ੍ਰਿਤਸਰ ਦੇ ਗੋਲਡਨ ਗੇਟ ਤੋਂ ਦਿੱਲੀ ਲਈ ਰਵਾਨਾ ਹੋ ਗਿਆ ਹੈ। ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਅਸੀਂ ਅੱਜ ਪੂਰੀ ਤਿਆਰੀ ਦੇ ਨਾਲ ਦਿੱਲੀ ਨੂੰ ਕੂਚ ਕਰਨ ਜਾ ਰਹੇ ਹਾਂ ਅਤੇ ਟਰੈਕਟਰ-ਟਰਾਲੀਆਂ ਵਿੱਚ ਕਈ ਮਹੀਨਿਆਂ ਦਾ ਰਾਸ਼ਨ ਇਕੱਠਾ ਕਰਕੇ ਚੱਲੇ ਹਾਂ। ਅਸੀਂ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਆਪਣਾ ਅੰਦੋਲਨ ਖਤਮ ਕਰਾਂਗੇ।
