The Khalas Tv Blog India ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਜਥਾ ਅੰਮ੍ਰਿਤਸਰ ਤੋਂ ਦਿੱਲੀ ਹੋਇਆ ਰਵਾਨਾ
India Punjab

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਜਥਾ ਅੰਮ੍ਰਿਤਸਰ ਤੋਂ ਦਿੱਲੀ ਹੋਇਆ ਰਵਾਨਾ

‘ਦ ਖ਼ਾਲਸ ਬਿਊਰੋ :- ਅੱਜ ਅੰਮ੍ਰਿਤਸਰ ਦੇ ਗੋਲਡਨ ਗੇਟ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਕਿਸਾਨਾਂ ਦਾ ਵੱਡਾ ਕਾਫਲਾ ਦਿੱਲੀ ਵਿੱਚ ਚੱਲ ਰਹੇ ਕਿਸਾਨ ਮੋਰਚੇ ਵਿੱਚ ਸ਼ਾਮਿਲ ਹੋਣ ਲਈ ਰਵਾਨਾ ਹੋਇਆ। ਇਹ ਕਾਫਲਾ ਕੱਲ੍ਹ ਦਿੱਲੀ ਪਹੁੰਚੇਗਾ।

ਇਸ ਕਾਫ਼ਲੇ ਵਿੱਚ ਜੰਡਿਆਲਾ ਬਿਆਸ ਅਤੇ ਹੋਰ ਥਾਂਵਾਂ ਤੋਂ ਵੀ ਕਿਸਾਨ ਸ਼ਾਮਲ ਹੋਣਗੇ। ਇਸ ਮੌਕੇ ਸਾਬਕਾ ਫੌਜੀਆਂ ਵੱਲੋਂ ਕਿਸਾਨਾਂ ਨੂੰ ਪੱਖੇ ਵੀ ਦਿੱਤੇ ਗਏ ਹਨ ਤਾਂ ਜੋ ਗਰਮੀ ਤੋਂ ਕਿਸਾਨ ਆਪਣਾ ਬਚਾਅ ਕਰ ਸਕਣ ਅਤੇ ਸੰਘਰਸ਼ ਨੂੰ ਜਾਰੀ ਰੱਖਣ। ਕਿਸਾਨ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਗਈਆਂ ਟਰਾਲੀਆਂ ਨੂੰ ਵੀ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾਇਆ ਗਿਆ ਹੈ, ਜਿਨ੍ਹਾਂ ਦੇ ਆਲੇ-ਦੁਆਲੇ ਜਾਲੀ ਲੱਗੀ ਹੈ ਤਾਂ ਜੋ ਮੱਖੀ-ਮੱਛਰ ਤੋਂ ਬਚਾਅ ਹੋ ਸਕੇ। ਇਨ੍ਹਾਂ ਅੰਦਰ ਪੱਖੇ ਲਾਏ ਗਏ ਹਨ, ਪਾਣੀ ਅਤੇ ਬਿਜਲੀ ਦੇ ਬੱਲਬਾਂ ਦਾ ਪ੍ਰਬੰਧ ਵੀ ਕੀਤਾ ਗਿਆ। 

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜੇਕਰ ਇਹ ਕਾਫਲਾ ਕੱਲ੍ਹ ਸਮੇਂ-ਸਿਰ ਦਿੱਲੀ ਪਹੁੰਚ ਗਿਆ ਤਾਂ KMP ‘ਤੇ ਵੀ ਧਰਨਾ ਦਿੱਤਾ ਜਾਵੇਗਾ। ਜਿਨ੍ਹਾਂ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ, ਉੱਥੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਭਾਜਪਾ ਉਮੀਦਵਾਰਾਂ ਦਾ ਬਾਈਕਾਟ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਹ ਖੇਤੀ ਕਾਨੂੰਨ ਵਾਪਸ ਨਹੀਂ ਲਏ ਜਾਂਦੇ, ਕਿਸਾਨ ਸੰਘਰਸ਼ ਜਾਰੀ ਰਹੇਗਾ। ਜੇਲ੍ਹਾਂ ਵਿੱਚ ਬੰਦ ਕਿਸਾਨਾਂ ਬਾਰੇ ਉਨ੍ਹਾਂ ਕਿਹਾ ਕਿ ਸਾਰੇ ਕਿਸਾਨਾਂ ਦੀ ਰਿਹਾਈ ਕਰਵਾਈ ਜਾਵੇਗੀ ਅਤੇ ਦਰਜ ਕੀਤੇ ਝੂਠੇ ਕੇਸ ਰੱਦ ਕਰਵਾਏ ਜਾਣਗੇ।

Exit mobile version