‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲਾ ਜਥਾ ਅੱਜ ਐਸਜੀਪੀਸੀ ਮੁੱਖ ਦਫ਼ਤਰ ਤੋਂ ਰਵਾਨਾ ਹੋਇਆ । ਜਥੇ ਵਿੱਚ ਜਾਣ ਵਾਲੇ ਸ਼ਰਧਾਲੂਆਂ ਦੇ ਮਨਾਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ ਬਹੁਤ ਸਾਰੇ ਸ਼ਰਧਾਲੂ ਅਜਿਹੇ ਸੀ ਜੋ ਪਹਿਲੀ ਵਾਰ ਪਾਕਿਸਤਾਨ ਵਿਖੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾ ਰਹੇ ਸਨ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਅਸੀਂ ਵਾਹਿਗੁਰੂ ਦਾ ਧੰਨਵਾਦ ਕਰਦੇ ਹਾਂ ਜਿਨ੍ਹਾਂ ਸਾਨੂੰ ਵਿਛੜੇ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਦਾ ਮੌਕਾ ਦਿੱਤਾ ਹੈ। ਇਸ ਮੌਕੇ 1947 ਵਿੱਚ ਪਾਕਿਸਤਾਨ (Pakistan) ਭਾਰਤ (India) ਆਏ ਇੱਕ ਪਰਿਵਾਰ ਨੂੰ ਵੀ ਇਸ ਜਥੇ ਨਾਲ ਪਾਕਿਸਤਾਨ ਜਾਣ ਦਾ ਮੌਕਾ ਮਿਲਿਆ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਉਹ ਜਿੱਥੇ ਵਿਛੜੇ ਗੁਰੂਧਾਮਾਂ ਦੇ ਦਰਸ਼ਨ ਕਰਨਗੇ, ਉੱਥੇ ਹੀ ਆਪਣੇ ਜੱਦੀ ਪਿੰਡ ਵੀ ਹੋ ਕੇ ਆਉਣਗੇ ।
ਇਸ ਮੌਕੇ ਜਥੇ ਨੂੰ ਲੀਡ ਕਰ ਰਹੇ ਐਸਜੀਪੀਸੀ ਮੈਂਬਰ ਗੁਰਮੀਤ ਸਿੰਘ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਾਮਲ ਹੋਣ ਅਤੇ ਉਥੇ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ 277 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 266 ਨੂੰ ਵੀਜ਼ੇ ਪ੍ਰਾਪਤ ਹੋਏ ਹਨ।
ਉਨ੍ਹਾਂ ਕਿਹਾ ਕਿ ਜੋ ਅਫਗਾਨਿਸਤਾਨ ਵਿਚ ਗੁਰਦੁਆਰਾ ਉੱਪਰ ਅਤਿਵਾਦੀ ਹਮਲਾ ਹੋਇਆ ਹੈ, ਉਹ ਬਹੁਤ ਹੀ ਨਿੰਦਣਯੋਗ ਹੈ ਅਸੀਂ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਾਂ ਕਿ ਭਵਿੱਖ ਵਿਚ ਅਜਿਹੀ ਘਟਨਾ ਦੁਬਾਰਾ ਨਾ ਵਾਪਰੇ ਇਸਦੇ ਨਾਲ ਹੀ ਬੋਲਦੇ ਹਨ ਉਨ੍ਹਾਂ ਨੇ ਕਿਹਾ ਕਿ ਇਹ ਜੱਥਾ ਅੱਜ ਜੋ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਲਈ ਜਾ ਰਿਹਾ ਹੈ ਇਹ 30 ਜੂਨ ਨੂੰ ਵਾਪਸ ਭਾਰਤ ਪਰਤੇਗਾ।