The Khalas Tv Blog India ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਸਿੱਖ ਬੱਚੀ ਨੂੰ ਸਕੂਲ ਤੋਂ ਦਾਖਲ ਹੋਣ ਤੋਂ ਰੋਕਣ ਦਾ ਲਿਆ ਸਖ਼ਤ ਨੋਟਿਸ
India Punjab

ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਸਿੱਖ ਬੱਚੀ ਨੂੰ ਸਕੂਲ ਤੋਂ ਦਾਖਲ ਹੋਣ ਤੋਂ ਰੋਕਣ ਦਾ ਲਿਆ ਸਖ਼ਤ ਨੋਟਿਸ

ਦ ਖ਼ਾਲਸ ਬਿਊਰੋ : ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੰਗਲੌਰ ਦੇ ਕੇਂਦਰੀ ਵਿਦਿਆਲਾ ਵਿੱਚ ਇੱਕ ਦਸਤਾਰਧਾਰੀ ਸਿੱਖ ਬੱਚੀ ਨੂੰ ਦਾਖ਼ਲ ਹੋਣ ਤੋਂ ਰੋਕਣ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਮਲੇ ਵਿੱਚ ਦਖ਼ਲ ਦੇ ਕੇ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ। ਉਨ੍ਹਾਂ ਨੇ ਤੇਲੰਗਾਨਾ ਦੇ ਹੈਦਰਾਬਾਦ ਵਿੱਚ ਇੱਕ ਨਾਬਾਲਗ ਸਿੱਖ ਲੜਕੀ ਨਾਲ ਕੀਤੇ ਮਾੜੇ ਕੁਕਰਮ ਦੀ ਮੁੜ ਨਿੰਦਾ ਕਰਦਿਆਂ ਦੋ ਸ਼ੀਆਂ ਨੂੰ ਗ੍ਰਿਫ ਤਾਰ ਕਰਕੇ ਸ ਜ਼ਾਵਾਂ ਦੇਣ ਦੀ ਮੰਗ ਕੀਤੀ ਹੈ।

ਉਨ੍ਹਾਂ ਨੇ ਕਿਹਾ ਕਿ ਇੱਕ ਨਾਬਾਲਗ ਸਿੱਖ ਬੱਚੀ ਨਾਲ ਕੁਕਰਮ ਕਰਨ ਤੋਂ ਬਾਅਦ ਉਸਨੂੰ ਜਾਨ ਤੋਂ ਮਾਰ ਦੇਣਾ ਬੇਹੱਦ ਸ਼ਰਮਨਾਕ ਅਤੇ ਘਿ ਨੌਣਾ ਪਾਪ ਹੈ। ਉਨ੍ਹਾਂ ਨੇ ਦੁੱਖ ਪ੍ਰਗਟ ਕੀਤਾ ਕਿ ਏਡੀ ਜ਼ਾਲ ਮਾਨਾ ਘਟ ਨਾ ਤੋਂ ਬਾਅਦ ਵੀ ਉੱਥੋਂ ਦਾ ਪ੍ਰਸ਼ਾਸਨ ਕੁੰਭ ਦੀ ਨੀਂਦ ਸੁੱਤਾ ਪਿਆ ਹੈ। ਸਿੰਘ ਸਾਹਿਬ ਨੇ ਕਿਹਾ ਕਿ ਸਰਕਾਰਾਂ ਦੀ ਨਲਾਇਕੀ ਦਾ ਨਤੀਜਾ ਹੈ ਜਿਸ ਕਰਕੇ ਅਜਿਹੀਆਂ ਘਟਨਾਵਾਂ ਵਾਰ ਵਾਰ ਵਾਪਰ ਰਹੀਆਂ ਹਨ। ਪਿਛਲੇ ਮਹੀਨੇ ਦਿੱਲੀ ਵਿੱਚ ਵੀ ਇੱਕ ਸਿੱਖ ਬੱਚੀ ਨਾਲ ਸਮੂਹਿਕ ਬਲਾਤਕਾਰ ਕਰਨ ਤੋਂ ਬਾਅਦ ਉਸ ਦੇ ਸਿੱਖੀ ਸਰੂਪ ਦੀ ਬੇ ਅਦਬੀ ਕੀਤੀ ਗਈ ਸੀ।

Exit mobile version