The Khalas Tv Blog Punjab ਨਹੀਂ ਰਹੇ ਜਥੇਦਾਰ ਅਵਤਾਰ ਸਿੰਘ ਹਿੱਤ
Punjab

ਨਹੀਂ ਰਹੇ ਜਥੇਦਾਰ ਅਵਤਾਰ ਸਿੰਘ ਹਿੱਤ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਟਕਸਾਲੀ ਆਗੂ, ਤਖ਼ਤ ਸ੍ਰੀ ਪਟਨਾ ਸਾਹਿਬ ਮੈਨੇਜਮੈਂਟ ਬੋਰਡ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਦਾ ਅੱਜ ਦਿਹਾਂਤ ਹੋ ਗਿਆ ਹੈ। ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ”ਬੜੇ ਦੁੱਖ ਦੀ ਗੱਲ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਟਕਸਾਲੀ ਆਗੂ, ਤਖ਼ਤ ਸ੍ਰੀ ਪਟਨਾ ਸਾਹਿਬ ਮੈਨੇਜਮੈਂਟ ਬੋਰਡ ਦੇ ਪ੍ਰਧਾਨ, DSGMC ਦੇ ਸਾਬਕਾ ਪ੍ਰਧਾਨ ਅਤੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਜਥੇਦਾਰ ਅਵਤਾਰ ਸਿੰਘ ਜੀ ਹਿੱਤ ਸਦੀਵੀਂ ਵਿਛੋੜਾ ਦੇ ਗਏ ਹਨ। ਉਨ੍ਹਾਂ ਦੇ ਵਿਛੋੜੇ ਨਾਲ ਪਾਰਟੀ ਅਤੇ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।”

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਥੇਦਾਰ ਅਵਤਾਰ ਸਿੰਘ ਹਿਤ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਪੰਥ ਤੇ ਪਾਰਟੀ ਲਈ ਉਨ੍ਹਾਂ ਦੇ ਯੋਗਦਾਨ ਲਈ ਯਾਦ ਕੀਤਾ ਜਾਵੇਗਾ।

ਉਨ੍ਹਾਂ ਨੇ ਲੰਬਾ ਸਮਾਂ ਸਿੱਖ ਪੰਥ ਦੀ ਸੇਵਾ ਕੀਤੀ ਅਤੇ ਦਿੱਲੀ ਦੀ ਸਿੱਖ ਸਿਆਸਤ ਵਿਚ ਸਰਗਰਮ ਰਹੇ। ਉਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਵੀ ਸਨ।

Exit mobile version