‘ਦ ਖ਼ਾਲਸ ਬਿਊਰੋ : ਭਾਜਪਾ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਸ਼੍ਰੋਮਣੀ ਅਕਾਲੀ ਦਲ ਦੀ ਹਾਰ ‘ਤੇ ਦਿੱਤੇ ਬਿਆਨ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਜੇਕਰ ਜਥੇਦਾਰ ਦੀ ਚਿੰਤਾ ਰਾਜਤੱਤ ਦੇ ਲਈ ਹੈ ਤਾਂ ਉਹ ਗ਼ਲਤ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਦੀ ਚਿੰਤਾ ਗੁਰਧਾਮਾਂ ਦੀ ਸੇਵਾ ਲਈ ਹੋਣੀ ਚਾਹੀਦੀ ਹੈ ਨਾ ਕਿ ਕਿਸੇ ਪਾਰਟੀ ਲਈ। ਉਨਾਂ ਨੇ ਇਹ ਵੀ ਕਿਹਾ ਕਿ ਉਹ ਗੁਰਦੁਆਰਾ ਸ਼੍ਰੀ ਅਕਾਲ ਸਾਹਿਬ ਦੇ ਜਥੇਦਾਰ ਹਨ ਨਾ ਕਿ ਕਿਸੇ ਸਿਆਸੀ ਪਾਰਟੀ ਦੇ । ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਲੋਕਾਂ ਨੇ ਜਿੱਤਾਇਆ ਹੈ।