‘ਦ ਖ਼ਾਲਸ ਬਿਊਰੋ : ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੇ ਸੁਭ ਮੌਕੇ ‘ਤੇ ਸਰਬ ਸਿੱਖ ਸੰਗਤਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਭਗਤ ਰਵਿਦਾਸ ਜੀ ਨੇ ਆਪਣੀ ਅਧਿਆਤਮਿਕ ਸ਼ਬਦਾਂ ਰਾਹੀਂ ਪੂਰੀ ਦੁਨੀਆ ਨੂੰ ਸਵੈ-ਗਿਆਨ, ਏਕਤਾ, ਭਾਈਚਾਰਕ ਸਾਂਝ ਨਾਲ ਲੋਕਾਂ ਨੂੰ ਜੋੜਿਆ ਹੈ। ਉਨ੍ਹਾਂ ਨੇ ਕਿਹਾ ਕਿ ਭਗਤ ਰਵਿਦਾਸ ਜੀ ਨੇ ਜੀਵਨ ਭਰ ਸਮਾਜ ਵਿੱਚ ਫੈਲੀਆਂ ਜਾਤ-ਪਾਤ ਵਰਗੀਆਂ ਬੁਰਾਈਆਂ ਦੇ ਖਾਤਮੇ ਲਈ ਕੰਮ ਕੀਤਾ। ਉਨ੍ਹਾਂ ਨੇ ਕਿਹਾ ਕਿ ਭਗਤ ਰਵਿਦਾਸ ਜੀ ਨੇ ਆਪਣੀ ਬਾਣੀ ਦੀ ਤਾਕਤ ਨਾਲ ਦੁਨੀਆ ਵਿੱਚ ਫੈਲ੍ਹੇ ਬੁਰਾਈ ਦੇ ਹਨੇਰੇ ਨੂੰ ਦੂਰ ਕਰਕੇ ਗਿਆਨ ਦੀ ਸਚਾਈ ਦਾ ਪ੍ਰਕਾਸ਼ ਕੀਤਾ ਹੈ।
