The Khalas Tv Blog Punjab ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਨੂੰ ਪੰਥ ‘ਚੋਂ ਛੇਕਿਆ
Punjab

ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਨੂੰ ਪੰਥ ‘ਚੋਂ ਛੇਕਿਆ

‘ਦ ਖ਼ਾਲਸ ਬਿਊਰੋ:- ਸਰਬੱਤ ਖ਼ਾਲਸਾ ਵੱਲੋਂ ਥਾਪੇ ਗਏ ਸ਼੍ਰੀ ਅਕਾਲ ਤਖਤ ਸਾਹਿਬ ਦੇ ਮੁਤਵਾਜ਼ੀ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਅਯੁੱਧਿਆ ਵਿਖੇ ਦਿੱਤੇ ਬਿਆਨ ਕਾਰਨ ਸਿੱਖ ਪੰਥ ਵਿੱਚੋਂ ਛੇਕ ਦਿੱਤਾ ਹੈ।

ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰਿਆਂ ਦੀ ਇਕੱਤਰਤਾ ਕੀਤੀ। ਉਹਨਾਂ ਕਿਹਾ ਕਿ ਗਿਆਨੀ ਇਕਬਾਲ ਸਿੰਘ ਆਪਣੇ ਨਾਂਅ ਦੇ ਨਾਲ ਸਿੰਘ, ਗਿਆਨੀ ਜਾਂ ਜਥੇਦਾਰ ਸ਼ਬਦ ਦੀ ਵਰਤੋਂ ਨਾ ਕਰਨ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਇਕਬਾਲ ਸਿੰਘ ਨੂੰ ਕੋਈ ਸਹਿਯੋਗ ਨਾ ਦੇਣ।

ਗਿਆਨੀ ਇਕਬਾਲ ਸਿੰਘ ਨੇ 5 ਅਗਸਤ ਨੂੰ ਅਯੁੱਧਿਆ ਵਿਖੇ ਰਾਮ ਮੰਦਰ ਵਾਲੇ ਸਮਾਗਮ ਵਿੱਚ ਹਿੱਸਾ ਲੈਂਦਿਆਂ ਸਿੱਖ ਗੁਰੂਆਂ ਨੂੰ ਲਵੁ-ਕੁਸ਼ ਦੇ ਵੰਸ਼ਜ ਆਖਿਆ ਸੀ।

Exit mobile version