Punjab

ਅੰਮ੍ਰਿਤਸਰ ਮਾਮਲੇ ‘ਤੇ ਜਥੇਦਾਰ ਨੇ ਪ੍ਰਗਟਾਈ ਚਿੰਤਾ , ਸਰਕਾਰ ਨੂੰ ਦਿੱਤਾ ਇਹ ਆਦੇਸ਼

ਅੰਮ੍ਰਿਤਸਰ ‘ਚ ਗੁਰਦੁਆਰਾ ਸ਼੍ਰੀ ਹਰਿਮੰਦਰ ਸਾਹਿਬ ਨੇੜੇ ਕਰੀਬ 6 ਦਿਨਾਂ ‘ਚ ਤੀਜੀ ਵਾਰ ਧਮਾਕਾ ਹੋਇਆ ਹੈ। ਇਹ ਧਮਾਕਾ ਬੁੱਧਵਾਰ ਰਾਤ ਕਰੀਬ 12.10 ਵਜੇ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਨੇੜੇ ਹੋਇਆ। ਧਮਾਕੇ ਦਾ ਪਤਾ ਲੱਗਦਿਆਂ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਧਮਾਕੇ ਵਾਲੀ ਜਗ੍ਹਾ ਨੂੰ ਸੀਲ ਕਰ ਦਿੱਤਾ।ਸ੍ਰੀ ਦਰਬਾਰ ਸਾਹਿਬ ਦੇ ਗਲਿਆਰਾ ਵਿੱਚ ਲਗਾਤਾਰ ਤਿੰਨ ਧਮਾਕਿਆਂ ਉਤੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

ਸ੍ਰੀ ਗੁਰੂ ਰਾਮਦਾਸ ਸਰਾਂ ‘ਚ ਤਿਆਰ ਹੋਏ ਸੀ I ED ! ਮਕਸਦ ਵੀ ਆਇਆ ਸਾਹਮਣੇ ! SGPC ਨੇ ਫੜੇ ਮੁਲਜ਼ਮ, DGP ਨੇ ਕੀਤਾ ਧੰਨਵਾਦ

ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਮਾਮਲੇ ਨੂੰ ਲੈ ਕੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਏ ਧਮਾਕੇ ਕਿਸੇ ਗਹਿਰੀ ਸਾਜਿਸ਼ ਤੇ ਵੋਟ ਧਰੁਵੀਕਰਨ ਦੀ ਗੰਦੀ ਰਾਜਨੀਤੀ ਦੇ ਚਲਦਿਆਂ ਸਿੱਖਾਂ ਖਿਲਾਫ ਨਫਰਤੀ ਪ੍ਰਚਾਰ ਦਾ ਸਿਰਜਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਇਨ੍ਹਾਂ ਮਾਮਲਿਆਂ ਵਿੱਚ ਗੰਭੀਰਤਾ ਨਾਲ ਜਾਂਚ ਕਰਨੀ ਚਾਹੀਦੀ ਹੈ। ਜਥੇਦਾਰ ਨੇ ਕਿਹਾ ਕਿ ਫੜੇ ਗਏ ਦੋਸ਼ੀਆਂ ਕਿਹੜੀਆਂ ਸਿੱਖ ਵਿਰੋਧੀ ਤਾਕਤਾਂ ਹਨ ਜੋ ਕਿ ਘਟੀਆ ਕਿਸਮ ਦੀਆਂ ਘਟਨਾਵਾਂ ਨੂੰ ਅੰਜਾਮ ਦਿੰਦੀਆਂ ਹਨ ਇਸ ਦੀ ਵੀ ਜਾਂਚ ਹੋਣੀ ਚਾਹੀਦੀ ਹੈ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਧਮਾਕਿਆਂ ਉਤੇ ਡੂੰਘੀ ਚਿੰਤਾ ਜਤਾਈ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰੀ ਏਜੰਸੀਆਂ ਨੂੰ ਡੂੰਘਾਈ ਨਾਲ ਮਾਮਲੇ ਦੀ ਜਾਂਚ ਕਰਨ ਦੀ ਮੰਗ ਕੀਤੀ  ਹੈ। ਉਨਾਂ ਨੇ ਕਿਹਾ ਕਿ ਪੰਜਾਬ ਦੇ ਭਾਈਚਾਰੇ ਅਤੇ ਸੂਬੇ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਲਈ ਅਜਿਹੀਆਂ ਘਟਨਾਵਾਂ ਹੋ ਰਹੀਆਂ ਹਨ।

ਦੱਸ ਦਈਏ ਕਿ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਨਜ਼ਦੀਕ 6 ਦਿਨਾਂ ਦੇ ਅੰਦਰ ਤਿੰਨ ਧਮਾਕੇ ਹੋ ਚੁੱਕੇ ਹਨ, ਪਹਿਲਾਂ ਧਮਾਕਾ 6 ਮਈ ਦੀ ਰਾਤ 11:30 ਹੈਰੀਟੇਜ ਸਟ੍ਰੀਟ ਤੇ ਹੋਇਆ ਸੀ ਇਸ ਤੋਂ ਬਾਅਦ 8 ਮਈ ਦੀ ਸਵੇਰ 6:15 ‘ਤੇ ਸਾਰਾਗੜ੍ਹੀ ਪਾਰਕਿੰਗ ਵਿੱਚ ਹੋਇਆ ਅਤੇ ਹੁਣ ਤੀਜੇ ਧਮਾਕੇ ਦੀ ਆਵਾਜ਼ 11 ਮਈ ਦੀ ਰਾਤ 12 ਵਜੇ ਸੁਣੀ ਗਈ ਹੈ ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਧਾਮੀ ਨੇ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਘਟਨਾ ਪੰਜਾਬ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦੀ ਹੈ। ਅਸੀਂ ਆਪਣੀ ਟਾਸਕ ਫੋਰਸ ਨੂੰ ਹੋਰ ਮਜ਼ਬੂਤ ​​ਕਰਾਂਗੇ। ਇਸ ਦੇ ਨਾਲ ਹੀ ਅਸੀਂ ਪੰਜਾਬ ਪੁਲਿਸ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਅਪੀਲ ਕਰਦੇ ਹਾਂ। ਧਾਮੀ ਨੇ ਇਸ ਪੂਰੇ ਧਮਾਕੇ ਨੂੰ ਪੁਲਿਸ ਦੀ ਨਾਕਾਮੀ ਦੱਸਿਆ,ਉਨ੍ਹਾਂ ਕਿਹਾ ਜੇਕਰ ਪਿਛਲੇ 2 ਧਮਾਕਿਆਂ ਨੂੰ ਸੁਲਝਾਇਆ ਹੁੰਦਾ ਤਾਂ ਤੀਜਾ ਧਮਾਕਾ ਨਹੀਂ ਹੋਣਾ ਸੀ ।