The Khalas Tv Blog Punjab ਸਿੱਖਾਂ ਦੀ ਘੱਟ ਰਹੀ ਆਬਾਦੀ ’ਤੇ ਜਥੇਦਾਰ ਗੜਗੱਜ ਨੇ ਪ੍ਰਗਟਾਈ ਚਿੰਤਾ, ਕਿਹਾ ‘ਹਰੇਕ ਸਿੱਖ ਘੱਟੋ-ਘੱਟ ਤਿੰਨ ਬੱਚੇ ਪੈਦਾ ਕਰੇ’
Punjab Religion

ਸਿੱਖਾਂ ਦੀ ਘੱਟ ਰਹੀ ਆਬਾਦੀ ’ਤੇ ਜਥੇਦਾਰ ਗੜਗੱਜ ਨੇ ਪ੍ਰਗਟਾਈ ਚਿੰਤਾ, ਕਿਹਾ ‘ਹਰੇਕ ਸਿੱਖ ਘੱਟੋ-ਘੱਟ ਤਿੰਨ ਬੱਚੇ ਪੈਦਾ ਕਰੇ’

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖਾਂ ਦੀ ਘਟਦੀ ਆਬਾਦੀ ’ਤੇ ਚਿੰਤਾ ਜਤਾਈ ਅਤੇ ਸਿੱਖ ਜੋੜਿਆਂ ਨੂੰ ਘੱਟੋ-ਘੱਟ ਤਿੰਨ ਬੱਚੇ ਪੈਦਾ ਕਰਨ ਦੀ ਸਲਾਹ ਦਿੱਤੀ। ਗੁਰਦੁਆਰਾ ਚਰਨ ਕਮਲ ਵਿਖੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਿੱਖਾਂ ਦੀ ਗਿਣਤੀ ਘਟਣਾ ਚਿੰਤਾਜਨਕ ਹੈ, ਕਿਉਂਕਿ ਅੱਜਕੱਲ੍ਹ ਸਿੱਖ ਪਰਿਵਾਰ ਇਕ ਜਾਂ ਦੋ ਬੱਚਿਆਂ ਤੱਕ ਸੀਮਤ ਹਨ। ਆਬਾਦੀ ਦਾ ਸੰਤੁਲਨ ਬਣਾਉਣ ਲਈ ਤਿੰਨ ਬੱਚੇ ਜ਼ਰੂਰੀ ਹਨ।

ਉਨ੍ਹਾਂ ਮਾਪਿਆਂ ਨੂੰ ਬੱਚਿਆਂ ਨੂੰ ਗੁਰੂ ਸਾਹਿਬਾਨ ਦੀਆਂ ਸਾਖੀਆਂ ਸੁਣਾਉਣ ਅਤੇ ਬਾਣੀ-ਬਾਣੇ ਨਾਲ ਜੋੜਨ ਦੀ ਅਪੀਲ ਕੀਤੀ, ਤਾਂ ਜੋ ਸਿੱਖ ਵਿਰਸਾ ਮਜ਼ਬੂਤ ਹੋਵੇ।

ਪੰਜਾਬ ਅਤੇ ਹਰਿਆਣਾ ਵਿਚਕਾਰ ਪਾਣੀ ਦੇ ਵਿਵਾਦ ’ਤੇ ਜਥੇਦਾਰ ਨੇ ਕਿਹਾ ਕਿ ਪੰਜਾਬ, ਜੋ ਕਦੇ ਪੰਜ ਦਰਿਆਵਾਂ ਦੀ ਧਰਤੀ ਸੀ, ਕੋਝੀ ਰਾਜਨੀਤੀ ਕਾਰਨ ਦੋ ਦਰਿਆ ਗੁਆ ਚੁੱਕਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਾਣੀਆਂ ’ਤੇ ਪੰਜਾਬ ਦਾ ਮੁੱਢਲਾ ਹੱਕ ਹੈ, ਕਿਉਂਕਿ ਇਥੋਂ ਦੇ ਲੋਕਾਂ ਨੇ ਮਿਹਨਤ ਨਾਲ ਜ਼ਮੀਨ ਨੂੰ ਸਿੰਚਾਈ ਯੋਗ ਬਣਾਇਆ।

ਜੇਕਰ ਪੰਜਾਬ ਦਾ ਪਾਣੀ ਧੱਕੇ ਨਾਲ ਖੋਹਿਆ ਗਿਆ, ਤਾਂ ਸੋਕੇ ਵਰਗੀ ਸਥਿਤੀ ਪੈਦਾ ਹੋ ਸਕਦੀ ਹੈ। ਉਨ੍ਹਾਂ ਗੁਰੂ ਦੇ ਸਿੱਖਾਂ ਦੀ ਸੋਚ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਿੱਖ ਭਾਈ ਘਨੱਈਆ ਜੀ ਵਾਂਗ ਸਾਰਿਆਂ ਨੂੰ ਪੀਣ ਵਾਸਤੇ ਪਾਣੀ ਦਿੰਦੇ ਹਨ, ਪਰ ਜੇਕਰ ਕੋਈ ਧੱਕੇ ਨਾਲ ਪਾਣੀ ਖੋਹੇ, ਤਾਂ ਭਾਈ ਬਚਿੱਤਰ ਸਿੰਘ ਵਾਲੀ ਸੋਚ ਅਪਣਾ ਕੇ ਉਸ ਨੂੰ ਸਬਕ ਸਿਖਾਇਆ ਜਾਵੇਗਾ।

 

Exit mobile version