The Khalas Tv Blog Punjab ਜਥੇਦਾਰ ਗੜਗੱਜ ਜ਼ਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਕਰਨਗੇ ਮੁਲਾਕਾਤ
Punjab Religion

ਜਥੇਦਾਰ ਗੜਗੱਜ ਜ਼ਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਕਰਨਗੇ ਮੁਲਾਕਾਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜਲਦ ਹੀ ਜ਼ਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨਗੇ। ਇਸ ਸਬੰਧੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੱਤਰ ਭੇਜ ਕੇ ਜੇਲ ਅਧਿਕਾਰੀਆਂ ਨਾਲ ਲਿਖਤੀ ਪ੍ਰਕਿਰਿਆ ਆਰੰਭ ਕਰਨ ਲਈ ਕਿਹਾ ਹੈ।

ਸਕੱਤਰੇਤ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਜਥੇਦਾਰ ਗੜਗੱਜ ਨੇ ਕਿਹਾ ਕਿ ਭਾਈ ਰਾਜੋਆਣਾ ਪਿਛਲੇ ਤਿੰਨ ਦਹਾਕਿਆਂ ਤੋਂ ਜੇਲ੍ਹ ਵਿੱਚ ਨਜ਼ਰਬੰਦ ਹਨ ਅਤੇ ਲੰਮੇ ਸਮੇਂ ਤੋਂ ਫਾਂਸੀ ਚੱਕੀ ਵਿੱਚ ਕੈਦ ਹਨ, ਜੋ ਮਨੁੱਖੀ ਅਧਿਕਾਰਾਂ ਦਾ ਗੰਭੀਰ ਉਲੰਘਣ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਮੌਕੇ 2019 ਵਿੱਚ ਜਾਰੀ ਨੋਟੀਫਿਕੇਸ਼ਨ ਨੂੰ ਤੁਰੰਤ ਲਾਗੂ ਕਰਕੇ ਭਾਈ ਰਾਜੋਆਣਾ ਦੀ ਮੌਤ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਜਾਵੇ।

ਉਨ੍ਹਾਂ ਨੇ ਜ਼ੋਰ ਦਿੱਤਾ ਕਿ ਭਾਈ ਰਾਜੋਆਣਾ ਨੇ ਉਮਰ ਕੈਦ ਨਾਲੋਂ ਦੁੱਗਣਾ ਸਮਾਂ ਕੈਦ ਕੱਟ ਲਿਆ ਹੈ, ਇਸ ਲਈ ਸਿੱਖ ਭਾਵਨਾਵਾਂ ਦਾ ਸਨਮਾਨ ਕਰਦਿਆਂ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ।

ਜਥੇਦਾਰ ਨੇ ਹੋਰ ਵੀ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਉਹਨਾਂ ਬੰਦੀ ਸਿੰਘਾਂ ਨੂੰ ਰਿਹਾਅ ਕਰਨਾ ਚਾਹੀਦਾ ਹੈ ਜਿਨ੍ਹਾਂ ਨੇ ਆਪਣੀਆਂ ਸਜ਼ਾਵਾਂ ਤੋਂ ਵੱਧ ਕੈਦ ਕੱਟ ਲਈ ਹੈ। ਇਹ ਰਿਹਾਅ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਸਾਕੇ ਦੀ 350ਵੀਂ ਸ਼ਤਾਬਦੀ ਨੂੰ ਸਮਰਪਿਤ ਹੋਵੇ। ਇਸੇ ਤਰ੍ਹਾਂ, ਬੰਦੀ ਸਿੰਘ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਜ਼ੁਰਗ ਮਾਤਾ ਬੀਬੀ ਨਰਿੰਦਰ ਕੌਰ ਨਾਲ ਮੁਲਾਕਾਤ ਲਈ ਨਿਆਂਪੂਰਣ ਅਤੇ ਮਨੁੱਖੀ ਅਧਿਕਾਰਾਂ ਅਨੁਸਾਰ ਵਕਤੀ ਜ਼ਮਾਨਤ ਦੇਣੀ ਚਾਹੀਦੀ ਹੈ।

 

Exit mobile version